Wednesday, January 8, 2025

ਜਲੰਧਰ ਦਿਹਾਤੀ ਪੁਲਿਸ ਨੇ ਅੰਤਰਰਾਜੀ ਭੁੱਕੀ ਦੀ ਤਸਕਰੀ ਦੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼

Date:

ਜਲੰਧਰ, 7 ਜਨਵਰੀ :

ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਅਤੇ ਪੰਜਾਬ ਦਰਮਿਆਨ ਚੱਲ ਰਹੇ ਅੰਤਰਰਾਜੀ ਭੁੱਕੀ ਦੀ ਤਸਕਰੀ ਦੇ ਰੈਕੇਟ ਨੂੰ ਨਸ਼ਟ ਕਰ ਦਿੱਤਾ ਹੈ। ਖਾਸ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਥਾਣਾ ਫਿਲੌਰ ਦੀ ਟੀਮ ਨੇ ਪਿੰਡ ਲਸਾੜਾ ਨੇੜੇ ਨਾਕੇ ਦੌਰਾਨ ਪਿਆਜ਼ ਅਤੇ ਲਸਣ ਦੀਆਂ ਬੋਰੀਆਂ ਹੇਠਾਂ ਛੁਪਾਏ ਹੋਏ ਚੂਰਾ ਪੋਸਤ ਨਾਲ ਭਰੇ ਟਰੱਕ ਨੂੰ ਰੋਕਿਆ ਅਤੇ 01 ਕੁਇੰਟਲ ਅਤੇ 44 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਹੈ।

ਫੜੇ ਗਏ ਸਮੱਗਲਰਾਂ ਦੀ ਪਛਾਣ ਬੂਟਾ ਸਿੰਘ ਅਤੇ ਕੁਲਵੰਤ ਸਿੰਘ ਦੋਵੇਂ ਵਾਸੀ ਸੰਤ ਨਗਰ ਫਿਲੌਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਵਰਤਿਆ ਜਾਣ ਵਾਲਾ ਟਰੱਕ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ-08-ਬੀਆਰ-9311 ਹੈ, ਨੂੰ ਜ਼ਬਤ ਕਰ ਲਿਆ ਗਿਆ ਹੈ।

ਇਸ ਅਪਰੇਸ਼ਨ ਬਾਰੇ ਗੱਲ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਅਪਰੇਸ਼ਨ ਇੰਸਪੈਕਟਰ ਸੰਜੀਵ ਕਪੂਰ, ਐਸਐਚਓ ਫਿਲੌਰ ਦੀ ਅਗਵਾਈ ਅਤੇ ਡੀਐਸਪੀ ਫਿਲੌਰ ਸਰਵਣ ਸਿੰਘ ਬੱਲ, ਪੀਪੀਐਸ ਅਤੇ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਆਈ.ਪੀ.ਐਸ. ਦੀ ਨਿਗਰਾਨੀ ਹੇਠ ਚਲਾਇਆ ਗਿਆ ਸੀ।

ਨਾਕੇ ਦੌਰਾਨ ਪੁਲਿਸ ਨੇ ਗੱਡੀ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਦੋਸ਼ੀਆਂ ਨੇ ਬਚਣ ਲਈ ਬੜੀ ਹੁਸ਼ਿਆਰੀ ਨਾਲ ਸਬਜ਼ੀਆਂ ਦੀਆਂ ਪਰਤਾਂ ਹੇਠ ਛੁਪਾ ਕੇ ਰੱਖੀ ਭੁੱਕੀ ਦੀਆਂ ਅੱਠ ਬੋਰੀਆਂ ਬਰਾਮਦ ਕੀਤੀਆਂ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਸੰਗਠਿਤ ਡਰੱਗ ਸਿੰਡੀਕੇਟ ਦਾ ਹਿੱਸਾ ਸਨ, ਜੋ ਭੁੱਕੀ ਨੂੰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਵੰਡਣ ਲਈ ਲਿਜਾ ਰਹੇ ਸਨ।

ਪੁਲਿਸ ਨੇ ਇਸ ਰੈਕੇਟ ਦੇ ਦੋ ਮੁੱਖ ਸਾਥੀਆਂ ਬੀਰ ਸਿੰਘ ਉਰਫ ਘੋਨਾ ਅਤੇ ਸੁਰਜੀਤ ਸਿੰਘ ਉਰਫ ਜੀਤਾ ਦੀ ਵੀ ਪਛਾਣ ਕਰ ਲਈ ਹੈ, ਜੋ ਇਸ ਸਮੇਂ ਫਰਾਰ ਹਨ। ਮੰਨਿਆ ਜਾਂਦਾ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਤਸਕਰੀ ਨੈਟਵਰਕ ਦੇ ਲੌਜਿਸਟਿਕਸ ਅਤੇ ਸੰਚਾਲਨ ਦੇ ਤਾਲਮੇਲ ਵਿੱਚ ਮਹੱਤਵਪੂਰਣ ਭੂਮਿਕਾਵਾਂ ਨਿਭਾਈਆਂ ਹਨ। ਉਨ੍ਹਾਂ ਨੂੰ ਫੜਨ ਅਤੇ ਹੋਰ ਸਬੂਤ ਇਕੱਠੇ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਫੜੇ ਗਏ ਦੋਵੇਂ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਹੈ। ਬੂਟਾ ਸਿੰਘ ਚੋਰੀ ਦੇ ਕੇਸਾਂ ਵਿੱਚ ਸ਼ਾਮਲ ਹੈ, ਜਦਕਿ ਕੁਲਵੰਤ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਦੇ ਕਈ ਕੇਸ ਦਰਜ ਹਨ। ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਇਹ ਰੈਕੇਟ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਭੁੱਕੀ ਦੀ ਤਸਕਰੀ ਕਰਕੇ ਸੂਬੇ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਇਸ ਨੂੰ ਮਹਿੰਗੇ ਭਾਅ ‘ਤੇ ਵੇਚਦਾ ਸੀ।

ਐਸਐਸਪੀ ਖੱਖ ਨੇ ਇਸ ਬਰਾਮਦਗੀ ਨੂੰ ਅੰਤਰਰਾਜੀ ਨਸ਼ਿਆਂ ਦੇ ਕਾਰੋਬਾਰ ਲਈ ਵੱਡਾ ਝਟਕਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਇਸ ਕਾਰਵਾਈ ਨੇ ਇੱਕ ਮਹੱਤਵਪੂਰਨ ਸਪਲਾਈ ਲੜੀ ਨੂੰ ਤੋੜਨ ਲਈ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਪੁਲਿਸ ਅਜਿਹੇ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਮੁਕਤ ਰਾਜ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।

ਥਾਣਾ ਫਿਲੌਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 15, 61 ਅਤੇ 85 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਅਤੇ ਪੁਲਿਸ ਹੋਰ ਪੁੱਛਗਿੱਛ ਕਰਨ ਅਤੇ ਸਿੰਡੀਕੇਟ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਰਿਮਾਂਡ ਮੰਗੇਗੀ।

ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਐਸਐਸਪੀ ਖੱਖ ਨੇ ਦੁਹਰਾਇਆ ਕਿ ਪੁਲਿਸ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।

ਅਗਲੀ ਜਾਂਚ ਜਾਰੀ ਹੈ, ਅਤੇ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ ਕਿਉਂਕਿ ਪੁਲਿਸ ਇਸ ਨੈਟਵਰਕ ਨੂੰ ਖਤਮ ਕਰਨ ਅਤੇ ਸਾਰੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਹੋਰ ਤੇਜ਼ ਯਤਨ ਕਰ ਰਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ...

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ...