Jammu Kashmir Election
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ (27 ਮਾਰਚ) ਨੂੰ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਤੋਂ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ (ਅਫਸਪਾ) ਨੂੰ ਹਟਾਉਣ ‘ਤੇ ਵਿਚਾਰ ਕਰੇਗੀ। ਉਥੇ ਮੌਜੂਦ ਸੈਨਿਕਾਂ ਨੂੰ ਵਾਪਸ ਬੁਲਾਉਣ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਸੂਬੇ ‘ਚ ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਗੱਲ ਵੀ ਕਹੀ ਹੈ।
ਅਮਿਤ ਸ਼ਾਹ ਨੇ ਇਕ ਮੀਡੀਆ ਸਮੂਹ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਸਰਕਾਰ ਨੇ ਹੁਣ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸਿਰਫ ਪੁਲਸ ਨੂੰ ਸੌਂਪਣ ਦੀ ਤਿਆਰੀ ਕਰ ਲਈ ਹੈ। ਪਹਿਲਾਂ ਉਥੋਂ ਦੀ ਪੁਲਿਸ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਸੀ, ਪਰ ਹੁਣ ਪੁਲਿਸ ਵੱਡੇ ਆਪ੍ਰੇਸ਼ਨਾਂ ਦੀ ਅਗਵਾਈ ਕਰ ਰਹੀ ਹੈ।
READ ALSO : ਹਰਿਆਣਾ ਦੇ ਕੈਥਲ ‘ਚ ਅਡਾਨੀ ਸਿਲੋ ਨੂੰ ਕਿਸਾਨ ਲਗਾਉਣਗੇ ਤਾਲਾ
AFSPA ਕੀ ਹੈ?
ਅਫਸਪਾ ਸਿਰਫ ਗੜਬੜ ਵਾਲੇ ਖੇਤਰਾਂ ਵਿੱਚ ਲਾਗੂ ਹੁੰਦਾ ਹੈ। ਇਨ੍ਹਾਂ ਥਾਵਾਂ ‘ਤੇ ਸੁਰੱਖਿਆ ਬਲ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਾਰੰਟ ਦੇ ਗ੍ਰਿਫਤਾਰ ਕਰ ਸਕਦੇ ਹਨ। ਕਈ ਮਾਮਲਿਆਂ ਵਿੱਚ ਤਾਕਤ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਇਹ ਕਾਨੂੰਨ ਉੱਤਰ-ਪੂਰਬ ਵਿਚ ਸੁਰੱਖਿਆ ਬਲਾਂ ਦੀ ਸਹੂਲਤ ਲਈ 11 ਸਤੰਬਰ 1958 ਨੂੰ ਪਾਸ ਕੀਤਾ ਗਿਆ ਸੀ। 1989 ‘ਚ ਜੰਮੂ-ਕਸ਼ਮੀਰ ‘ਚ ਅੱਤਵਾਦ ਵਧਣ ਕਾਰਨ 1990 ‘ਚ ਇੱਥੇ ਵੀ ਅਫਸਪਾ ਲਾਗੂ ਕੀਤਾ ਗਿਆ ਸੀ। ਕੇਂਦਰ ਸਰਕਾਰ ਇਹ ਵੀ ਤੈਅ ਕਰਦੀ ਹੈ ਕਿ ਕਿਹੜੇ-ਕਿਹੜੇ ਖੇਤਰਾਂ ਵਿੱਚ ਗੜਬੜੀ ਹੋਵੇਗੀ।
Jammu Kashmir Election