Monday, January 27, 2025

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

Date:

ਮੋਹਾਲੀ, 22 ਦਸੰਬਰ

ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। 

ਦੱਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ l ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ।

ਜਸਜੀਤ ਸਿੰਘ ਇਸ ਵੇਲੇ ਮੁੱਖ ਮੰਤਰੀ ਦਫ਼ਤਰ, ਪੰਜਾਬ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਪਿਛਲੇ 21 ਸਾਲਾਂ ਦੇ ਵੱਧ ਸਮੇਂ ਤੋਂ ਸਰਕਾਰ ਵਿੱਚ ਆਪਣੀ ਡਿਊਟੀ ਕਰ ਰਹੇ ਹਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਡਿਊਟੀ ਦੌਰਾਨ ਜਨਤਕ ਹਿੱਤ ਵਾਲੇ ਵੱਖ-ਵੱਖ ਅਹਿਮ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵੱਡਾ ਯੋਗਦਾਨ ਪਾਇਆ। ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਪ੍ਰਤੀ ਪਾਏ ਯੋਗਦਾਨ ਸਦਕਾ ਸੀਨੀਅਰ ਅਧਿਕਾਰੀਆਂ ਵੱਲੋਂ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਮੋਹਾਲੀ ਦੇ ਸੈਕਟਰ-91 ਦੇ ਵਸਨੀਕ ਜਸਜੀਤ ਸਿੰਘ ਨੇ  ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਤੋਂ ਸੂਚਨਾ ਤਕਨਾਲੋਜੀ ਵਿੱਚ ਬੀ.ਐਸ.ਸੀ. ਦੀ ਡਿਗਰੀ ਹਾਸਲ ਕੀਤੀ ਜਿਸ ਤੋਂ ਬਾਅਦ ਸਰਕਾਰੀ ਸੇਵਾ ਵਿੱਚ ਆ ਗਏ। ਆਪਣੀ ਇਸ ਪ੍ਰਾਪਤੀ ਦਾ ਸਿਹਰਾ ਪਰਮਾਤਮਾ ਅਤੇ ਪਰਿਵਾਰ ਨੂੰ ਦਿੰਦਿਆਂ ਜਸਜੀਤ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਆਪਣੀ ਡਿਊਟੀ ਹੋਰ ਵੀ ਤਨਦੇਹੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ।

Share post:

Subscribe

spot_imgspot_img

Popular

More like this
Related

76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ

ਚੰਡੀਗੜ੍ਹ/ਨਵਾਂਸ਼ਹਿਰ, 26 ਜਨਵਰੀ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ...

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ,...

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ

ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ...