ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗ੍ਰਿਫਤਾਰ, ਚੱਲ ਰਹੀ ਮੀਟਿੰਗ ‘ਚੋਂ ਫ਼ੜ ਕੇ ਲੈ ਗਈ ED

Jaswant Singh Gajjan majra

Jaswant Singh Gajjan majra

ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਬੈਂਕ ਦੇ ਪੁਰਾਣੇ ਕੇਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਿਰਾਸਤ ਵਿੱਚ ਲਿਆ ਹੈ। ਉਹ ਆਪਣੇ ਵਿਧਾਨ ਸਭਾ ਖੇਤਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ, ਉਸ ਸਮੇਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁੱਛਗਿੱਛ ਤੇ ਅਗਾਊਂ ਕਾਰਵਾਈ ਲਈ ਗੱਜਣਮਾਜਰਾ ਨੂੰ ਈਡੀ ਦੀ ਟੀਮ ਜਲੰਧਰ ਲਈ ਲੈ ਕੇ ਰਵਾਨਾ ਹੋ ਗਈ ਹੈ। ਮਲੇਰਕੋਟ ਦੇ ਕੋਲੋਂ ਗੱਜਣਮਾਜਰਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। 

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਕੈਬਨਿਟ ਦਾ ਬਜ਼ੁਰਗਾਂ ‘ਤੇ ਵਪਾਰੀਆਂ ਨੂੰ ਵੱਡਾ…

ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਖਿਲਾਫ਼ ਇਹ ਕਾਰਵਾਈ ਇੱਕ ਪੁਰਾਣੇ 40 ਕਰੋੜ ਦੇ ਲੈਣ-ਦੇਣ ਦੇ ਕੇਸ ‘ਚ ਕੀਤੀ ਗਈ ਹੈ। ਪਿਛਲੇ ਸਾਲ ਇਸ ਸਬੰਧੀ ਈਡੀ ਵੱਲੋਂ ਉਨ੍ਹਾਂ ਦੇ ਘਰ, ਦਫਤਰ ਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਵਰਕਰਾਂ ਨਾਲ ਚੱਲਦੀ ਮੀਟਿੰਗ ਦੌਰਾਨ ਵਿਚਾਲਿਓਂ ਉਠਾ ਕੇ ਈਡੀ ਦੀ ਟੀਮ ਲੈ ਗਈ।

Jaswant Singh Gajjan majra

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ