Wednesday, January 15, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ

Date:

ਮੋਗਾ, 23 ਅਗਸਤ (000) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।
ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਇਸ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੌਕੇ ਉੱਤੇ ਹੀ ਜੇ ਈ ਨੂੰ ਸਸਪੈਂਡ ਕਰਨ ਦੇਣ ਨਾਲ ਨਿੱਜੀ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਹੁਕਮ ਜਾਰੀ ਕਰ ਦਿੱਤਾ।
ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਅਤੇ ਅਨੁਸਾਸ਼ਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਉਹਨਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਕਿਹਾ ਕਿ ਉਹ ਸਾਰੇ ਐੱਸ ਡੀ ਐੱਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਰਾਹੀਂ ਸਾਰੇ ਸਕੂਲਾਂ ਦੀ ਅਚਨਚੇਤ ਚੈਕਿੰਗ ਜ਼ਰੂਰ ਕਰਵਾਉਣ। ਜਿੱਥੇ ਵੀ ਕੋਈ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ।
ਮੀਟਿੰਗ ਦੌਰਾਨ ਸ੍ਰ ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ। ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਲੇਬਰ ਕਾਰਡ ਬਣਾਏ ਜਾਣ। ਪਟਵਾਰੀਆਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇ। ਕਿਸੇ ਵੀ ਨੀਂਹ ਪੱਥਰ, ਉਦਘਾਟਨ ਅਤੇ ਲੋਕ ਭਲਾਈ ਕਾਰਜਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜ਼ਰੂਰ ਲਿਆ ਜਾਵੇ। ਉਹਨਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਹ ਯਤਨ ਚੁਣੇ ਹੋਏ ਲੋਕ ਨੁਮਾਇਦਿਆਂ ਦੀ ਭਾਗੀਦਾਰੀ ਤੋਂ ਬਿਨਾ ਸਫਲ ਹੋਣੇ ਸੰਭਵ ਨਹੀਂ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਲਾਜ਼ਮੀ ਹੈ।
ਉਹਨਾਂ ਹਦਾਇਤ ਕੀਤੀ ਕਿ ਸਾਰੇ ਸਕੂਲਾਂ, ਹਸਪਤਾਲਾਂ ਅਤੇ ਆਯੂਸ਼ ਹਸਪਤਾਲ ਦੀ ਇਮਾਰਤ ਨੂੰ ਸੋਲਰ ਊਰਜਾ ਨਾਲ ਜੋੜਿਆ ਜਾਵੇ। ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਾਰੀ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਹਨਾਂ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਕਿਹਾ ਕਿ ਲੋੜ ਮੁਤਾਬਿਕ ਸਰਕਾਰੀ ਬੱਸ ਸੇਵਾ ਪਹਿਲ ਦੇ ਅਧਾਰ ਉੱਤੇ ਚਾਲੂ ਕਰਵਾਈ ਜਾਵੇ।
ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ, ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਸ਼੍ਰੀਮਤੀ ਚਾਰੂਮਿਤਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ, ਸ੍ਰ ਹਰਮਨਦੀਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਸ੍ਰ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...