Tuesday, January 14, 2025

ਜਿੰਪਾ ਵੱਲੋਂ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼

Date:

– ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਫੀਲਡ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ  

ਚੰਡੀਗੜ੍ਹ, 12 ਜੁਲਾਈ:

JIMPA DIRECTS OFFICERS ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਨਾਗੀ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਜਾਣ।

ਜਲ ਸਪਲਾਈ ਭਵਨ, ਮੋਹਾਲੀ ਵਿਖੇ ਇਕ ਸਮੀਖਿਆ ਮੀਟਿੰਗ ਦੌਰਾਨ ਜਿੰਪਾ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦੀ ਮਾਰ ਪਈ ਹੈ, ਉੱਥੋਂ ਦੇ ਵਸਨੀਕਾਂ ਦੀਆਂ ਹਰ ਪ੍ਰਕਾਰ ਦੀਆਂ ਲੋੜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿਚ ਸਾਰਿਆਂ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ। ਕਜੌਲੀ ਵਾਟਰ ਵਰਕਸ ਨੂੰ ਹੜ੍ਹਾਂ ਕਾਰਣ ਪੁੱਜੇ ਨੁਕਸਾਨ ਦੀ ਪੂਰਤੀ ਸਮੇਂ ਸਿਰ ਕਰਨ ਲਈ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਸੰਸਾ ਵੀ ਕੀਤੀ।

ALSO READ : ਪਾਣੀ ਦਾ ਪੱਧਰ ਘੱਟਣ ਨਾਲ ਨਗਰ ਨਿਗਮ ਦੀਆਂ ਟੀਮਾਂ ਹੋਰ ਵਧੇਰੇ ਹਰਕਤ ‘ਚ ਆਈਆਂ-ਅਦਿੱਤਿਆ ਉੱਪਲ

ਜਿੰਪਾ ਨੇ ਕਿਹਾ ਕਿ ਪੰਜਾਬ ਵਿਚ ਪਾਣੀ ਸਪਲਾਈ ਦੀਆਂ ਜਿੰਨੀਆਂ ਵੀ ਸਕੀਮਾਂ ਹੜ੍ਹਾਂ ਦੀ ਮਾਰ ਹੇਠ ਆਈਆਂ ਹਨ ਜਦੋਂ ਤੱਕ ਉਹ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦੇ ਲਾਭਪਾਤਰੀਆਂ ਨੂੰ ਬਦਲਵੇਂ ਤਰੀਕਿਆਂ ਰਾਹੀਂ ਪਾਣੀ ਸਪਲਾਈ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਖਾਸ ਤੌਰ ‘ਤੇ ਚੰਡੀਗੜ੍ਹ, ਪਟਿਆਲਾ, ਫਤਹਿਗੜ੍ਹ ਸਾਹਿਬ, ਜਲੰਧਰ ਤੇ ਲੁਧਿਆਣਾ ਸਰਕਲਾਂ ਦੇ ਐਸਈਜ਼ ਤੋਂ ਉਨ੍ਹਾਂ ਦੇ ਖੇਤਰਾਂ ਬਾਰੇ ਸੰਪੂਰਣ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। JIMPA DIRECTS OFFICERS

ਉਨ੍ਹਾਂ ਕਿਹਾ ਕਿ ਜਿਹੜੇ ਇਲਾਕਿਆਂ ਵਿਚ ਹੜ੍ਹਾਂ ਦਾ ਖਤਰਾ ਬਰਕਰਾਰ ਹੈ ਉੱਥੇ ਪਹਿਲਾਂ ਤੋਂ ਹੀ ਜਲ ਸਪਲਾਈ ਸਕੀਮਾਂ ਦੀਆਂ ਮੋਟਰਾਂ/ਟਿਊਬਵੈੱਲਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਬਚਾਉਣ ਲਈ ਪੁਖਤਾ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਕਲੋਰੀਨ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਇਹ ਪੀਣਯੋਗ ਬਣੇ। ਮੀਟਿੰਗ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਤੋਂ ਇਲਾਵਾ ਵਿਭਾਗ ਦੇ ਹੋਰ ਉੱਚ ਅਧਿਕਾਰੀ ਤੇ ਫੀਲਡ ਅਧਿਕਾਰੀ ਹਾਜ਼ਰ ਸਨ। JIMPA DIRECTS OFFICERS

Share post:

Subscribe

spot_imgspot_img

Popular

More like this
Related

ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama Sri Harmandir Sahib Ji ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ...

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ...

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ 'ਤੇ ਪੂਰਨ ਪਾਬੰਦੀ...