Saturday, December 21, 2024

ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ 

Date:

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੇ ਹੁਕਮ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। jobs kin deceased employees

ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਭਵਨ, ਸੈਕਟਰ 39 ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ। 

ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ। 

ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਨੀਤੀਗਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ। jobs kin deceased employees

ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। jobs kin deceased employees

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਏਐਮਡੀ ਪਨਗ੍ਰੇਨ ਪਰਮਪਾਲ ਕੌਰ ਸਿੱਧੂ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਉ ਮੌਜੂਦ ਸਨ।

Also Read : ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ

Share post:

Subscribe

spot_imgspot_img

Popular

More like this
Related

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...

ਕਿਸਾਨ ਅੰਦੋਲਨ ਕਿਸਾਨਾਂ ਦੀ ਆੜ ਵਿੱਚ ਵਿਸ਼ਵ ਵਪਾਰ ਸੰਗਠਨ ਦੀ ਆਪਣੀ ਲੜਾਈ ਹੈ: ਹਰਜੀਤ ਗਰੇਵਾਲ

ਕੈਨੇਡਾ ਦੇ ਖਾਲਿਸਤਾਨੀਆਂ ਨੇ ਕਿਸਾਨਾਂ ਦੇ ਧਰਨੇ 'ਤੇ ਕੀਤਾ...