ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। Jobs released in the department
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। Jobs released in the department
also read :- ਇਸ ਲਈ ਹਰ ਜ਼ਿਲ੍ਹੇ ’ਚ ਬਣਨਗੇ 75 ਅੰਮ੍ਰਿਤ ਸਰੋਵਰ : PM ਮੋਦੀ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।Jobs released in the department