ਬੱਸ ਕੁਝ ਦੇਰ ਬਾਕੀ! ਥੋੜ੍ਹੇ ਸਮੇਂ ‘ਚ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ‘410’ ਗਾਣਾ

Just a little while left

Just a little while left

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੇ ਜਿਗਰੀ ਯਾਰ ਰੈਪਰ ਸੰਨੀ ਮਾਲਟਨ ਵੱਲੋਂ ਇਸ ਗੀਤ ਦੀ ਰਿਲੀਜ਼ ਦਾ ਸਮਾਂ ਜਾਰੀ ਕਰ ਦਿੱਤਾ ਗਿਆ ਹੈ। ਸੰਨੀ ਮਾਲਟਨ ਅਤੇ ਸਿੱਧੂ ਮੂਸੇਵਾਲਾ ਦਾ ਇਹ ਗੀਤ ਸੰਨੀ ਮਾਲਟਨ ਦੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ। ਇਹ ਗੀਤ ਸ਼ਾਮ 5 ਵਜੇ ਪ੍ਰਿਮੀਅਰ ਹੋਵੇਗਾ। 

ਇਸ ਗੀਤ ਨੂੰ 410 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਾਰੀਖ਼ ਨੂੰ ਰਿਲੀਜ਼ ਹੋ ਰਿਹਾ ਹੈ। ਸੰਨੀ ਮਾਲਟਨ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕਰ ਚੁੱਕੇ ਹਨ। ਇਸ ਵਿਚ ‘ਲੈਵਲਸ’, ‘ਨੈਵਰ ਫੋਲਡ’, ‘ਜਸਟ ਲਿਸਨ’ ਜਿਹੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗਾਣਿਆਂ ਨੂੰ ਲੋਕਾਂ ਵੱਲੋਂ ਕਾਫ਼ੀ ਪਿਆਰ ਦਿੱਤਾ ਗਿਆ ਸੀ। Just a little while left

also read :-  ਚੰਡੀਗੜ੍ਹ ਤੋਂ BJP ਨੇ ਐਲਾਨਿਆ ਉਮੀਦਵਾਰ

ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਮਗਰੋਂ ਅੱਜ ਇਹ ਉਸ ਦਾ ਛੇਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਦੀ ਮੌਤ ਮਗਰੋਂ ਹੁਣ ਤੱਕ ਉਸ ਦੇ ਕੁੱਲ੍ਹ 5 ਗੀਤ ਰਿਲੀਜ਼ ਹੋ ਚੁੱਕੇ ਹਨ। Just a little while left

[wpadcenter_ad id='4448' align='none']