Friday, December 27, 2024

ਸਿੱਧੂ ਮੂਸੇਵਾਲਾ ਦੇ ਇਨਸਾਫ਼ ਨੂੰ ਲੈ ਕੇ ਨੌਜਵਾਨ ਵੱਲੋਂ ਵਿਰੋਧ ਦਾ ਵੱਖਰਾ ਤਰੀਕਾ ਅਪਣਾਇਆ ਗਿਆ

Date:

JUSTICE OF SIDHU MOOSEWALA ਜਲੰਧਰ ਦੀ ਬਸਤੀ ਬਾਵਾ ਖੇਲ ਵਿਖੇ ਉਸ ਸਮੇਂ ਲੋਕ ਅਤੇ ਪੁਲਸ ਨੂੰ ਭਾਜੜਾਂ ਪੈ ਗਈਆਂ ਜਦੋਂ ਇਥੇ ਨਹਿਰ ਵਿਚੋਂ ਸਿੱਧੂ ਮੂਸੇਵਾਲਾ ਦੀ ਥਾਰ ਵਰਗੀ ਥਾਰ ਬਰਾਮਦ ਕੀਤੀ ਗਈ। ਦਰਅਸਲ ਇਕ ਨੌਜਵਾਨ ਨੇ ਆਪਣੀ ਕਾਲੇ ਰੰਗ ਦੀ ਥਾਰ ਇਥੇ ਲਿਆ ਕੇ ਨਹਿਰ ਵਿਚ ਸੁੱਟ ਦਿੱਤੀ।

ਜਿਵੇਂ ਹੀ ਨੌਜਵਾਨ ਨੇ ਅਜਿਹਾ ਕਦਮ ਚੁੱਕਿਆ ਤਾਂ ਉਥੇ ਮੌਜੂਦ ਲੋਕਾਂ ਦੇ ਹੋਸ਼ ਉੱਡ ਗਏ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਸਿੱਧੂ ਮੂਸੇਵਾਲਾ ਦਾ ਇਨਸਾਫ਼ ਚਾਹੁੰਦਾ ਹੈ। ਇਸੇ ਕਰਕੇ ਉਸ ਨੇ ਅਨੋਖਾ ਪ੍ਰਦਰਸ਼ਨ ਕਰਦੇ ਹੋਏ ਆਪਣੀ ਲੱਖਾਂ ਦੀ ਥਾਰ ਲਿਆ ਕੇ ਨਹਿਰ ਵਿਚ ਸੁੱਟ ਦਿੱਤੀ। ਇਥੇ ਦੱਸ ਦਈਏ ਕਿ ਉਕਤ ਨੌਜਵਾਨ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਜਿਹੜੇ ਕਾਤਲਾਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

READ ALSO :ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ

ਸਿੱਧੂ ਮੂਸੇਵਾਲਾ ਦੇ ਇਨਸਾਫ਼ ਨੂੰ ਲੈ ਕੇ ਉਕਤ ਨੌਜਵਾਨ ਵੱਲੋਂ ਵਿਰੋਧ ਦਾ ਵੱਖਰਾ ਤਰੀਕਾ ਅਪਣਾਇਆ ਗਿਆ ਹੈ, ਨੌਜਵਾਨ ਨੇ ਸਿੱਧੂ ਮੂਸੇਵਾਲਾ ਦੀ ਥਾਰ ਵਰਗੀ ਕਾਲੀ ਥਾਰ ਲਿਆ ਕੇ ਇਥੇ ਨਹਿਰ ਵਿਚ ਸੁੱਟ ਦਿੱਤੀ। ਪਹਿਲਾਂ ਤਾਂ ਲੋਕਾਂ ਨੂੰ ਇਹ ਸਮਝ ਹੀ ਨਹੀਂ ਆਇਆ ਕਿ ਇਹ ਕੋਈ ਹਾਦਸਾ ਸੀ ਜਾਂ ਫਿਰ ਨੌਜਵਾਨ ਵੱਲੋਂ ਅਜਿਹਾ ਕਿਉਂ ਕੀਤਾ ਗਿਆ। JUSTICE OF SIDHU MOOSEWALA

ਜਦੋਂ ਪਤਾ ਲੱਗਾ ਤਾਂ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ਉਤੇ ਪਹੁੰਚੀ ਪੁਲਸ ਅਤੇ ਲੋਕਾਂ ਵੱਲੋਂ ਤੁਰੰਤ ਉਸ ਦੀ ਥਾਰ ਨੂੰ ਬਾਹਰ ਕੱਢਿਆ ਗਿਆ ਪਰ ਸਿੱਧੂ ਮੂਸੇਵਾਲਾ ਦਾ ਇਨਸਾਫ਼ ਅਜੇ ਵੀ ਇਸ ਨੌਜਵਾਨ ਵੱਲੋਂ ਪੁਲਸ ਕੋਲੋਂ ਮੰਗਿਆ ਜਾ ਰਿਹਾ ਹੈ।JUSTICE OF SIDHU MOOSEWALA

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...