Friday, December 27, 2024

ਪੰਜਾਬ ‘ਚ ਕੰਗਨਾ ਰਣੌਤ ਨੇ ਮੁੜ ਸਹੇੜਿਆ ਵਿਵਾਦ, SGPC’ਚ ਵੀ ਗਰਮਾਇਆ ਮਾਮਲਾ

Date:

Kangana Ranaut again stirred controversy
ਆਪਣੇ ਸਿੱਧੇ ਅਤੇ ਤੇਜ਼-ਤਰਾਰ ਬਿਆਨਾਂ ਲਈ ਜਾਣੀ ਜਾਂਦੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਸ ਸਮੇਂ ਆਪਣੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਲਗਾਤਾਰ ਚਰਚਾ ਬਟੋਰ ਰਹੀ ਹੈ। ਕੁਝ ਦਿਨ ਪਹਿਲਾ ਹੀ ‘ਚ ਕੰਗਨਾ ਦੀ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ, ਜਿਸ ਤੋਂ ਬਾਅਦ ਇਹ ਫ਼ਿਲਮ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ। ਜੀ ਹਾਂ, ਤੁਸੀਂ ਸਹੀ ਪੜ੍ਹਿਆ ਹੈ…ਦਰਅਸਲ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ ਅਤੇ ਐਮਰਜੈਂਸੀ ਕਾਲ ‘ਤੇ ਆਧਾਰਿਤ ਇਸ ਫ਼ਿਲਮ ਦੇ ਸੀਨ ‘ਤੇ ਇਤਰਾਜ਼ ਜ਼ਾਹਰ ਕਰਦੇ ਹੋਏ ਪੰਜਾਬ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਸ ਫ਼ਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ

ਟਰੇਲਰ ਮਗਰੋਂ ਵਧਿਆ ਵਿਵਾਦ
ਇਸ ਦੌਰਾਨ ਜੇਕਰ ਫ਼ਿਲਮ ਬਾਰੇ ਗੱਲ ਕਰੀਏ ਹਾਲ ਹੀ ‘ਚ ਕੰਗਨਾ ਰਣੌਤ ਨੇ ਆਪਣੀ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਕੀਤਾ ਹੈ। ਇਹ ਫ਼ਿਲਮ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ‘ਚ ਕੰਗਨਾ ਰਣੌਤ ਖੁਦ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਟਰੇਲਰ ‘ਚ ਸਪੱਸ਼ਟ ਹੁੰਦਾ ਹੈ ਕਿ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ‘ਐਮਰਜੈਂਸੀ’ ‘ਤੇ ਆਧਾਰਿਤ ਹੈ। ਟਰੇਲਰ ‘ਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਦਿਖਾਇਆ ਗਿਆ ਹੈ। ਫ਼ਿਲਮ ‘ਚ ਕੰਗਨਾ ਰਣੌਤ ਤੋਂ ਇਲਾਵਾ ਅਨੁਪਮ ਖੇਰ, ਮਹਿਮਾ ਚੌਧਰੀ, ਮਿਲਿੰਦ ਸੋਮਨ, ਸ਼੍ਰੇਅਸ ਤਲਪੜੇ ਸਮੇਤ ਕਈ ਹੋਰ ਸਿਤਾਰੇ ਆਪਣੀ ਅਦਾਕਾਰੀ ਦਾ ਜੌਹਰ ਦਿਖਾਉਂਦੇ ਨਜ਼ਰੀ ਪੈਣਗੇ।Kangana Ranaut again stirred controversy

also read :- ਇਸ ਮੌਸਮ ‘ਚ ਕੀ ਤੁਸੀਂ ‘ਗਲੇ ਤੇ ਛਾਤੀ ਦੀਆਂ ਸਮੱਸਿਆਵਾਂ’ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਤਰੀਕੇ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ SGPC ਦੇ ਪ੍ਰਧਾਨ ਵਲੋਂ ਫ਼ਿਲਮ ਪ੍ਰਤੀ ਰੋਸ  
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਫ਼ਿਲਮ ‘ਐਮਰਜੈਂਸੀ’ ‘ਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫ਼ਿਲਮਾਂ ‘ਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ‘ਚ ਸਿੱਖਾਂ ਦੇ ਵੀਹਵੀਂ ਸਦੀ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ। ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਇਸ ਫ਼ਿਲਮ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰ ਕੇ ਵਿਵਾਦਾਂ ‘ਚ ਰਹਿਣ ਵਾਲੀ ਕੰਗਨਾ ਰਣੌਤ ਵੱਲੋਂ ਜਾਣਬੁਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। Kangana Ranaut again stirred controversy

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...