ਕੰਗਨਾ ਦੀ ਐਮਰਜੈਂਸੀ ‘ਤੇ ਲੱਗ ਗਈ ਰੋਕ , ਨਹੀਂ ਹੋਵੇਗੀ ਸਿਨੇਮਾ ਘਰਾਂ ਰਿਲੀਜ਼ !

  Kangna Ranaut Controversy Punjab ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂਕਿ ਫਿਲਮ ਦੀ ਰਿਲੀਜ਼ ‘ਚ ਸਿਰਫ 6 […]

  Kangna Ranaut Controversy Punjab

ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂਕਿ ਫਿਲਮ ਦੀ ਰਿਲੀਜ਼ ‘ਚ ਸਿਰਫ 6 ਦਿਨ ਬਾਕੀ ਹਨ।

ਐਡਵੋਕੇਟ ਇਮਾਨ ਸਿੰਘ ਖਾਰਾ ਦੀ ਤਰਫੋਂ ਫ਼ਿਲਮ ਐਮਰਜੈਂਸੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਸੁਣਵਾਈ ਹਾਈਕੋਰਟ ਵਿੱਚ ਹੋਈ। ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਸੈਂਸਰ ਬੋਰਡ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਰਿਲੀਜ਼ ਕਰਨ ਦਾ ਸਰਟੀਫਿਕੇਟ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਜਵਾਬ ਮੁਤਾਬਕ ਫ਼ਿਲਮ ਖ਼ਿਲਾਫ਼ ਕਈ ਸ਼ਿਕਾਇਤਾਂ ਹਨ। ਸ਼ਿਕਾਇਤਾਂ ਸੁਣਨ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (S.G.P.C) ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਫਿਲਮ ਵਿੱਚ ਸਿੱਖਾਂ ਦੇ ਅਕਸ ਨੂੰ ਗ਼ਲਤ ਢੰਗ ਨਾਲ ਦਿਖਾਇਆ ਗਿਆ ਹੈ ‘ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਹੈ। ਫਿਲਮ ਦੇ ਟ੍ਰੇਲਰ ‘ਚ ਦਿਖਾਏ ਗਏ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਕਿਰਦਾਰ ‘ਤੇ ਇਤਰਾਜ਼ ਹੈ। ਫ਼ਿਲਮ ਦੇ ਕੰਟੈਂਟ ਦਾ ਮੁੱਦਾ ਹੈ। ਇਸ ਨੂੰ ਬਦਲਣਾ ਚਾਹੀਦਾ ਹੈ। ਸਿੱਖਾਂ ਬਾਰੇ ਗ਼ਲਤ ਬਿਆਨਬਾਜੀ ਹਟਾਈ ਜਾਵੇ। ਜਦੋਂ ਤੱਕ ਫ਼ਿਲਮ ਪੂਰੀ ਤਰ੍ਹਾਂ ਨਹੀਂ ਬਦਲ ਜਾਂਦੀ, ਉਦੋਂ ਤੱਕ ਇਸ ਨੂੰ ਨਹੀਂ ਚਲਾਇਆ ਜਾਣਾ ਚਾਹੀਦਾ।

Read Also ; “ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ

ਫਿਲਮ ਦੇ ਸੈਂਸਰ ਸਰਟੀਫਿਕੇਟ ‘ਤੇ ਰੋਕ ਲੱਗਣ ‘ਤੇ ਕੰਗਨਾ ਰਣੌਤ ਨੇ ਕੱਲ੍ਹ ਆਪਣਾ ਇੱਕ ਵੀਡੀਓ ਵੀ ਜਾਰੀ ਕੀਤਾ ਸੀ ਜਿਸ ‘ਤੇ ਕੰਗਨਾ ਨੇ ਦਾਅਵਾ ਕੀਤਾ ਹੈ ਕਿ ਸੈਂਸਰ ਨੂੰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਫਿਲਮ ਦੀ ਰਿਲੀਜ਼ ਨੂੰ ਰੋਕ ਦਿੱਤਾ ਗਿਆ ਹੈ।

ਕੰਗਨਾ ਨੇ ਕਿਹਾ ਕਿ ਕਈ ਅਫਵਾਹਾਂ ਫੈਲ ਰਹੀਆਂ ਹਨ ਕਿ ਸਾਡੀ ਫਿਲਮ ਐਮਰਜੈਂਸੀ ਨੂੰ ਸੈਂਸਰ ਸਰਟੀਫਿਕੇਟ ਮਿਲ ਗਿਆ ਹੈ। ਇਹ ਸੱਚ ਨਹੀਂ ਹੈ। ਦਰਅਸਲ, ਸਾਡੀ ਫਿਲਮ ਨੂੰ ਮਨਜ਼ੂਰੀ ਮਿਲ ਗਈ ਸੀ, ਪਰ ਇਸ ਦਾ ਪ੍ਰਮਾਣੀਕਰਨ ਰੋਕ ਦਿੱਤਾ ਗਿਆ ਹੈ ਕਿਉਂਕਿ ਬਹੁਤ ਜ਼ਿਆਦਾ ਜਾਨੋਂ ਮਾਰਨ ਦੀਆਂ ਧਮਕੀਆਂ ਆ ਰਹੀਆਂ ਹਨ। ਸੈਂਸਰਾਂ ਨੂੰ ਬਹੁਤ ਸਾਰੀਆਂ ਧਮਕੀਆਂ ਮਿਲ ਰਹੀਆਂ ਹਨ।

  Kangna Ranaut Controversy Punjab

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ