AGTF ਦੀ ਟੀਮ ਨੇ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾ

Date:

Karan Aujla News- AGTF ਦੀ ਟੀਮ ਵੱਲੋਂ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਗ੍ਰਿਫ਼ਤਾਰੀ ਏਜੀਟੀਐਫ ਦੀ ਟੀਮ ਵੱਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਗ੍ਰਿਫ਼਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ।

ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਚ ਟਰੈਵਲ ਏਜੰਟ ਵੀ ਸ਼ਾਮਲ ਹਨ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਕਰਨ ਔਜਲਾ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਨੱਚਦਾ ਹੋਇਆ ਦਿਖਾਈ ਦਿੱਤਾ ਸੀ। Karan Aujla News

ਕੈਲਫੋਰਨੀਆ ਦੇ ਬੇਕਸਰਫੀਲਡ ‘ਚ 16 ਅਪ੍ਰੈਲ ਨੂੰ ਮਸ਼ਹੂਰ ਗਾਇਕ ਕਰਨ ਔਜਲਾ ਦੇ ਸ਼ੋਅ ‘ਚ ਅਨਮੋਲ ਬਿਸ਼ਨੋਈ ਨੂੰ ਦੇਖਿਆ ਗਿਆ ਸੀ। ਇਸ ਸ਼ੋਅ ‘ਚ ਕਰਨ ਔਜਲਾ ਤੇ ਸ਼ੈਰੀ ਮਾਨ ਦਾ ਪ੍ਰੋਗਰਾਮ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਰਨ ਔਜਲਾ ਨੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਇਸ ਸ਼ਖ਼ਸ ਨਾਲ ਮੇਰਾ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਅਨਮੋਲ ਬਿਸ਼ਨੋਈ ਗਾਇਕ ਸਿੱਧੂ ਮੂਸੇਵਾਲਾ ਦੇ ‘ਗੁਨਾਹਗਾਰ’ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਅਨਮੋਲ ਬਿਸ਼ਨੋਈ ਕਈ ਮਹੀਨਿਆਂ ਤੋਂ ਸੁਰਖੀਆਂ ‘ਚ ਬਣੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਹੈ।Karan Aujla News

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...