Thursday, December 26, 2024

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

Date:

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ 1,10,000 ਰੁਪਏ ਦਾ ਚੈੱਕ

ਚੰਡੀਗੜ੍ਹ, 20 ਜੁਲਾਈ:

Kataruchak donates salary ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ  ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ  ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ।Kataruchak donates salary

also read : ਜੇਕਰ ਤੁਸੀ ਵੀ ਕਿਸੇ ਜਮੀਨ ਨੂੰ ਖ਼ਰਿਦ ਜਾ ਰਜਸਿਟ੍ਰੀ ਕਰਵਾ ਰਹੇ ਹੋ ਤਾਂ ਇਹ ਜ਼ਰੂਰ ਪੜ੍ਹੋ

ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। Kataruchak donates salary

——–

Share post:

Subscribe

spot_imgspot_img

Popular

More like this
Related