Keep distance from these things
ਅਕਸਰ ਕਿਹਾ ਜਾਂਦਾ ਹੈ ਕਿ ਜੰਕ ਫੂਡ ਸਿਹਤ ਲਈ ਹਾਨੀਕਾਰਕ ਹੈ ਪਰ ਹੁਣ ਇਕ ਨਵੇਂ ਅਧਿਐਨ ਨੇ ਇਸ ਗੱਲ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਅਮਰੀਕਾ ’ਚ ਕੀਤੇ ਗਏ ਇਸ ਵੱਡੇ ਅਧਿਐਨ ’ਚ ਪਾਇਆ ਗਿਆ ਹੈ ਕਿ ਅਲਟਰਾ ਪ੍ਰੋਸੈਸਡ ਫੂਡ ਖਾਣ ਨਾਲ ਲੋਕਾਂ ਦੀ ਉਮਰ ਘੱਟ ਹੋ ਸਕਦੀ ਹੈ ਅਤੇ ਛੇਤੀ ਮੌਤ ਹੋਣ ਦਾ ਖ਼ਤਰਾ ਵਧ ਸਕਦਾ ਹੈ। ਇਹ ਅਧਿਐਨ ਬ੍ਰਿਟਿਸ਼ ਮੈਡੀਕਲ ਜਰਨਲ ’ਚ ਪ੍ਰਕਾਸ਼ਿਤ ਹੋਇਆ ਹੈ।
ਇਸ ’ਚ ਖੋਜਕਾਰਾਂ ਨੇ 34 ਸਾਲ ਤੱਕ ਲੱਗਭਗ 44 ਹਜ਼ਾਰ ਬਾਲਗਾਂ ਦੇ ਖਾਣ-ਪੀਣ ਅਤੇ ਸਿਹਤ ਸਬੰਧੀ ਅੰਕੜਿਆਂ ਦਾ ਅਧਿਐਨ ਕੀਤਾ। ਅਧਿਐਨ ਦੌਰਾਨ, ਭਾਗੀਦਾਰਾਂ ਤੋਂ ਉਨ੍ਹਾਂ ਵੱਲੋਂ ਖਾਧੇ ਜਾਣ ਵਾਲੇ ਭੋਜਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਗਈ। ਖੋਜਕਾਰਾਂ ਨੇ ਪਾਇਆ ਕਿ ਜਿਹੜੇ ਲੋਕ ਬਹੁਤ ਜ਼ਿਆਦਾ ਮਾਤਰਾ ’ਚ ਅਲਟਰਾ ਪ੍ਰੋਸੈਸਡ ਫੂਡ ਖਾਂਦੇ ਹਨ, ਉਨ੍ਹਾਂ ’ਚ ਛੇਤੀ ਮੌਤ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।Keep distance from these things
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ, 2024)
ਅਧਿਐਨ ’ਚ ਕਿਹਾ ਗਿਆ ਹੈ ਕਿ ਅਲਟਰਾ ਪ੍ਰੋਸੈਸਡ ਫੂਡ ਉਹ ਹੁੰਦੇ ਹਨ, ਜਿਨ੍ਹਾਂ ’ਚ ਕੁਦਰਤੀ ਅਵਸਥਾ ਤੋਂ ਕਾਫੀ ਹੱਦ ਤੱਕ ਬਦਲਾਅ ਕਰ ਦਿੱਤਾ ਜਾਂਦਾ ਹੈ। ਇਨ੍ਹਾਂ ਖਾਣ ਵਾਲੇ ਪਦਾਰਥਾਂ ’ਚ ਆਮ ਤੌਰ ’ਤੇ ਖੰਡ, ਨਮਕ, ਚਰਬੀ ਅਤੇ ਨਕਲੀ ਤੱਤ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਉਦਾਹਰਨ ਦੇ ਤੌਰ ’ਤੇ ਪੈਕਡ ਸਨੈਕਸ, ਡੱਬਾਬੰਦ ਭੋਜਨ, ਨੂਡਲਜ਼, ਇੰਸਟੈਂਟ ਸੂਪ, ਕੋਲਡ ਡਰਿੰਕਸ ਆਦਿ ਅਲਟਰਾ ਪ੍ਰੋਸੈਸਡ ਫੂਡ ਦੀ ਸ਼੍ਰੇਣੀ ’ਚ ਆਉਂਦੇ ਹਨ।Keep distance from these things