ਕੇਜਰੀਵਾਲ ਤੋਂ ਬਾਅਦ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਮੁੱਖ ਮੰਤਰੀ ਨੇ ਵਿਧਾਇਕਾਂ ਦੀ ਬੈਠਕ ‘ਚ ਕੀਤਾ ਐਲਾਨ

ਕੇਜਰੀਵਾਲ ਤੋਂ ਬਾਅਦ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਮੁੱਖ ਮੰਤਰੀ ਨੇ ਵਿਧਾਇਕਾਂ ਦੀ ਬੈਠਕ ‘ਚ ਕੀਤਾ ਐਲਾਨ

Kejriwal New Delhi CM Announcement ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਅੱਜ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਹੋਈ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ। ਕੇਜਰੀਵਾਲ ਅੱਜ ਆਪਣਾ ਅਸਤੀਫਾ ਦੇ ਸਕਦੇ ਹਨ ਅਤੇ ਸ਼ਾਮ 4.30 ਵਜੇ ਲੈਫਟੀਨੈਂਟ […]

Kejriwal New Delhi CM Announcement

ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਅੱਜ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਹੋਈ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ। ਕੇਜਰੀਵਾਲ ਅੱਜ ਆਪਣਾ ਅਸਤੀਫਾ ਦੇ ਸਕਦੇ ਹਨ ਅਤੇ ਸ਼ਾਮ 4.30 ਵਜੇ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ।

ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਹੈਰਾਨ ਕਰਨ ਵਾਲਾ ਐਲਾਨ ਕੀਤਾ ਸੀ। ਉਨ੍ਹਾਂ ਐਲਾਨ ਕੀਤਾ ਕਿ ਉਹ 2 ਦਿਨਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਕੇਜਰੀਵਾਲ ਨੇ ਜਿਵੇਂ ਹੀ ਅਸਤੀਫੇ ਦਾ ਐਲਾਨ ਕੀਤਾ, ਸਿਆਸੀ ਹਲਕਿਆਂ ‘ਚ ਤੂਫਾਨ ਆ ਗਿਆ।

ਅਸਤੀਫੇ ਦਾ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ‘ਅੱਜ ਮੈਂ ਤੁਹਾਡੀ ਕਚਹਿਰੀ ‘ਚ ਆਇਆ ਹਾਂ, ਜਨਤਾ ਦੀ ਕਚਹਿਰੀ ‘ਚ ਆਇਆ ਹਾਂ। ਮੈਂ ਤੁਹਾਨੂੰ ਇਹ ਪੁੱਛਣ ਆਇਆ ਹਾਂ ਕਿ ਕੀ ਤੁਸੀਂ ਕੇਜਰੀਵਾਲ ਨੂੰ ਇਮਾਨਦਾਰ ਮੰਨਦੇ ਹੋ ਜਾਂ ਅਪਰਾਧੀ? ਦੋ ਦਿਨਾਂ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਿਹਾ ਹਾਂ।’’

Read Also : 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਹੁਣ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ? ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਆਤਿਸ਼ੀ ਮਾਰਲੇਨਾ ਦਿੱਲੀ ਦੀ ਮੁੱਖ ਮੰਤਰੀ ਬਣ ਸਕਦੀ ਹੈ। ਕੇਜਰੀਵਾਲ ਅਤੇ ਸਿਸੋਦੀਆ ਦੀ ਗੈਰ-ਮੌਜੂਦਗੀ ‘ਚ ਦਿੱਲੀ ਦਾ ਜ਼ਿਆਦਾਤਰ ਕੰਮ ਸੰਭਾਲ ਰਹੀ ਆਤਿਸ਼ੀ ਮਾਰਲੇਨਾ ਦੇ ਨਾਲ-ਨਾਲ ਸੌਰਭ ਭਾਰਦਵਾਜ ਅਤੇ ਰਾਘਵ ਚੱਢਾ ਦੇ ਨਾਂ ਨਵੇਂ ਮੁੱਖ ਮੰਤਰੀ ਦੀ ਦੌੜ ‘ਚ ਸਭ ਤੋਂ ਅੱਗੇ ਦੱਸੇ ਜਾ ਰਹੇ ਸੀ। ਹੁਣ ਦਿੱਲੀ ਦੇ ਨਵੇਂ ਕਮ ਚਿਹਰੇ ਦੀ ਤਸਵੀਰ ਸਾਫ ਹੋ ਗਈ ਹੈ।

Kejriwal New Delhi CM Announcement

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ