‘ਕੇਜਰੀਵਾਲ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿਓ’ ਭਾਜਪਾ ਦਾ ਤਿਹਾੜ ਜੇਲ੍ਹ ਦੇ ਬਾਹਰ ਪ੍ਰਦਰਸ਼ਨ

Kejriwal should resign as Chief Minister

Kejriwal should resign as Chief Minister

ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਸੀ. ਬੀ. ਆਈ. ਵਲੋਂ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਹਾਈ ਕੋਰਟ ਦੇ ਫ਼ੈਸਲੇ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਮੰਗਲਵਾਰ ਨੂੰ ਤਿਹਾੜ ਜੇਲ੍ਹ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਤਿਹਾੜ ਜੇਲ੍ਹ ਦੇ ਬਾਹਰ ਹੱਥਾਂ ‘ਚ ਤਖ਼ਤੀਆਂ ਲੈ ਕੇ ਨਾਅਰੇ ਲਾਏ, ਜਿੱਥੇ ਕੇਜਰੀਵਾਲ ਬੰਦ ਹਨ। 

ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਸੀ. ਬੀ. ਆਈ. ਵਲੋਂ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਸੋਮਵਾਰ ਨੂੰ ਬਰਕਰਾਰ ਰੱਖਿਆ। ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵੀ ਨਿਪਟਾਰਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਰਾਹਤ ਲਈ ਟਰਾਇਲ ਕੋਰਟ ਨਾਲ ਸੰਪਰਕ ਕਰਨ ਦੀ ਆਜ਼ਾਦੀ ਦਿੱਤੀ। ਭਾਜਪਾ ਦੀ ਦਿੱਲੀ ਇਕਾਈ ਦੇ ਮੁਖੀ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਆਦੇਸ਼ ਮਗਰੋਂ ਜੇਲ੍ਹ ਤੋਂ ਸਰਕਾਰ ਚਲਾਉਣ ‘ਤੇ ਜ਼ੋਰ ਦੇਣ ਦੀ ਬਜਾਏ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।Kejriwal should resign as Chief Minister

also read :- CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ ‘ਚ ਜ਼ਰੂਰ ਲਗਾਉਣ 4-4 ਰੁੱਖ਼

ਦੱਸ ਦੇਈਏ ਕਿ ਕੇਜਰੀਵਾਲ ਨੇ ਸੀ. ਬੀ. ਆਈ. ਨੇ 26 ਜੂਨ ਨੂੰ ਤਿਹਾੜ ਜੇਲ੍ਹ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿੱਥੇ ਈਡੀ ਵਲੋਂ ਦਾਇਰ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਰੱਖਿਆ ਗਿਆ ਸੀ। ਮੁੱਖ ਮੰਤਰੀ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 20 ਜੂਨ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਟਰਾਇਲ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਟਰਾਇਲ ਕੋਰਟ ਦੇ ਆਦੇਸ਼ ‘ਤੇ ਹਾਈ ਕੋਰਟ ਨੇ ਰੋਕ ਲਾ ਦਿੱਤੀ ਸੀ। 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਅੰਤਰਿਮ ਜ਼ਮਾਨਤ ਵੀ ਦੇ ਦਿੱਤੀ ਸੀ।Kejriwal should resign as Chief Minister