Kejriwal will roar in Amritsar ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਭਲਕੇ ਪੰਜਾਬ ਦਾ ਦੌਰਾ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ।
ਅਰਵਿੰਦ ਕੇਜਰੀਵਾਲ 16 ਮਈ ਯਾਨੀ ਵੀਰਵਾਰ ਨੂੰ ਪੰਜਾਬ ਦੌਰੇ ‘ਤੇ ਹੋਣਗੇ ਅਤੇ ਉਹ ਪੰਜਾਬ ‘ਚ ਲੋਕ ਸਭਾ ਚੋਣਾਂ (lok sabha elections 2024) ਲੜ ਰਹੇ ਉਮੀਦਵਾਰਾਂ ਦੇ ਸਮਰਥਨ ‘ਚ ਰੋਡ ਸ਼ੋਅ ਕਰਨਗੇ। ਕੇਜਰੀਵਾਲ ਭਲਕੇ ਅੰਮ੍ਰਿਤਸਰ (amritsar) ਵਿੱਚ ਮੈਗਾ ਰੋਡ ਸ਼ੋਅ (mega road show) ਕਰਨ ਜਾ ਰਹੇ ਹਨ। ਕੇਜਰੀਵਾਲ ਇਸ ਰੋਡ ਸ਼ੋਅ ਰਾਹੀਂ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।Kejriwal will roar in Amritsar
16 ਤਰੀਕ ਨੂੰ ਸ਼ਾਮ 6 ਵਜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ (bhagwant mann) ਦੇ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ ਅਤੇ ਲੋਕਾਂ ਨੂੰ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਨਗੇ। ਕੇਜਰੀਵਾਲ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕਰਨਗੇ ਕਿ ਉਹ ਵੋਟ ਪਾ ਕੇ ਜੇਲ੍ਹ ਦਾ ਜਵਾਬ ਦੇਣ।
also read ;- 15 ਤੋਂ 19 ਮਈ ਤੱਕ ਅਲਰਟ, ਜਾਣੋ ਕਿਥੇ ਪਵੇਗਾ ਮੀਂਹ ਤੇ ਕਿਥੇ ਗਰਮੀ ਦਾ ਕਹਿਰ…
ਆਮ ਆਦਮੀ ਪਾਰਟੀ ਦਿੱਲੀ ਦੀਆਂ 7 ਲੋਕ ਸਭਾ ਸੀਟਾਂ ‘ਚੋਂ 4 ‘ਤੇ ਚੋਣ ਲੜ ਰਹੀ ਹੈ, ਜਦਕਿ ਕਾਂਗਰਸ ਦੇ ਉਮੀਦਵਾਰ ਤਿੰਨ ਸੀਟਾਂ ‘ਤੇ ਚੋਣ ਲੜ ਰਹੇ ਹਨ। ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਪੰਜਾਬ ਵਿੱਚ ਮੈਗਾ ਰੋਡ ਸ਼ੋਅ ਤੋਂ ਬਾਅਦ ਅਰਵਿੰਦ ਕੇਜਰੀਵਾਲ ਸ੍ਰੀ ਹਰਮਿੰਦਰ ਸਾਹਿਬ ਵਿਖੇ ਵੀ ਮੱਥਾ ਟੇਕਣਗੇ।Kejriwal will roar in Amritsar