Kejriwal’s bail is suspended
ਈਡੀ ਨੇ ਅੱਜ ਰਾਊਜ਼ ਐਵੇਨਿਊ ਕੋਰਟ ਵੱਲੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਹੁਣ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ- ਕੇਸ ਦੀ ਸੁਣਵਾਈ ਪੂਰੀ ਹੋਣ ਤੱਕ ਹੇਠਲੀ ਅਦਾਲਤ ਦਾ ਆਦੇਸ਼ ਪ੍ਰਭਾਵੀ ਨਹੀਂ ਹੋਵੇਗਾ। ਯਾਨੀ ਹਾਈ ਕੋਰਟ ਵਿੱਚ ਸੁਣਵਾਈ ਪੂਰੀ ਹੋਣ ਤੱਕ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।Kejriwal’s bail is suspended
also read :- ਹਰਿਆਣਾ ਦੀ ਸਿਆਸਤ ‘ਚ ਹੋਣ ਜਾ ਰਿਹਾ ਵੱਡਾ ਧਮਾਕਾ , ਥੋੜੇ ਸਮੇਂ ਵਿੱਚ ਬੀਜੇਪੀ ਚ ਸ਼ਾਮਲ ਹੋਵੇਗੀ ਕਾਂਗਰਸ ਦੀ ਇਹ MLA..
ਸੰਜੇ ਸਿੰਘ ਨੇ ਵੀ ਟਵੀਟ ਕਰ ਕੇ ਕੱਢਿਆ ਗੁੱਸਾ
‘ਮੋਦੀ ਸਰਕਾਰ ਦੀ ਗੁੰਡਾਗਰਦੀ ਦੇਖੋ, ਹੇਠਲੀ ਅਦਾਲਤ ਦਾ ਹੁਕਮ ਅਜੇ ਤੱਕ ਨਹੀਂ ਆਇਆ, ਹੁਕਮਾਂ ਦੀ ਕਾਪੀ ਵੀ ਨਹੀਂ ਮਿਲੀ ਤਾਂ ਮੋਦੀ ਦੀ ਈਡੀ ਕਿਸ ਹੁਕਮ ਨੂੰ ਚੁਣੌਤੀ ਦੇਣ ਹਾਈਕੋਰਟ ਪਹੁੰਚੀ? ਇਸ ਦੇਸ਼ ਵਿਚ ਕੀ ਹੋ ਰਿਹਾ ਹੈ? ਮੋਦੀ ਜੀ, ਤੁਸੀਂ ਨਿਆਂ ਪ੍ਰਣਾਲੀ ਦਾ ਮਜ਼ਾਕ ਕਿਉਂ ਉਡਾ ਰਹੇ ਹੋ, ਸਾਰਾ ਦੇਸ਼ ਤੁਹਾਨੂੰ ਦੇਖ ਰਿਹਾ ਹੈ?”Kejriwal’s bail is suspended
ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਏਜੰਸੀ ਨੇ ਲੰਬੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਅੰਤਰਿਮ ਜ਼ਮਾਨਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੇ 2 ਜੂਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ