ਦਿੱਲੀ ਤੋਂ ਸ਼ੁਰੂ ਹੋਇਆ ਖਾਲਸਾ ਫ਼ਤਿਹ ਮਾਰਚ 4 ਮਈ ਨੂੰ ਪਹੁੰਚੇਗਾ ਸ੍ਰੀ ਅਕਾਲ ਤਖਤ ਸਾਹਿਬ

Khalsa Fateh started from Delhi

 ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਇਤਿਹਾਸਕ ਬੁੰਗਾ ਰਾਮਗੜੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ।Khalsa Fateh started from Delhi

ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ 5 ਮਈ ਨੂੰ ਖਾਲਸਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ ਮੁੱਖ ਸਮਾਗਮ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਣਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਹਨ ਅਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ 16 ਅਪ੍ਰੈਲ ਨੂੰ ਦਿੱਲੀ ਤੋਂ ਖਾਲਸਾ ਫ਼ਤਹ ਮਾਰਚ ਆਰੰਭ ਕੀਤਾ ਗਿਆ ਸੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 4 ਮਈ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇਗਾ।Khalsa Fateh started from Delhi

also read :- ਬਹੁਤ ਫਾਇਦੇਮੰਦ ਹਨ ਅੰਬ ਦੀਆਂ ਗਿਟਕਾਂ

ਉਨ੍ਹਾਂ ਸ਼ਤਾਬਦੀ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ, ਜਿਸ ਤਹਿਤ ਬੁੰਗਾ ਰਾਮਗੜੀਆ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਹੈ। 5 ਮਈ ਨੂੰ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।Khalsa Fateh started from Delhi

[wpadcenter_ad id='4448' align='none']