ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬ ਦਾ ਹੁਕਮ 13 ਅਪ੍ਰੈਲ ਨੂੰ ਹਰ ਸਿੱਖ ਆਪਣੇ ਘਰਾਂ ਤੇ ਝਲਾਉਣ ਕੇਸਰੀ ਨਿਸ਼ਾਨ , ਜਾਣੋ ਕੀ ਹੈ ਇਸਦੇ ਪਿੱਛੇ ਦਾ ਇਤਿਹਾਸ..

Khalsa Sajna Diwas 2024

Khalsa Sajna Diwas 2024

ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਅਰੰਭ ਹੋਏ ਜਿਨ੍ਹਾਂ ਦੇ ਭੋਗ 13 ਅਪ੍ਰੈਲ ਨੂੰ ਪੈਣਗੇ। ਇਸ ਦੇ ਨਾਲ ਹੀ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।

ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਅੱਜ ਅਰੰਭ ਹੋਏ ਹਨ ਜਿਨਾਂ ਦੇ ਭੋਗ 13 ਅਪ੍ਰੈਲ ਨੂੰ ਸਵੇਰੇ 9 ਵਜੇ ਪੈਣਗੇ। ਉਨ੍ਹਾਂ ਕਿਹਾ ਕਿ 12 ਤੇ 13 ਅਪ੍ਰੈਲ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਚੱਲਣਗੇ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਡਾਢੀ ਜੱਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ।

ਉਨ੍ਹਾਂ ਕਿਹਾ ਕਿ ਤਖਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੰਗਤਾਂ ਨੂੰ ਆਦੇਸ਼ ਦਿੱਤੇ ਗਏ ਕਿ ਹਰ ਸਿੱਖ 13 ਅਪ੍ਰੈਲ ਨੂੰ ਆਪਣੇ ਘਰਾਂ ਉਪਰ ਕੇਸਰੀ ਨਿਸ਼ਾਨ ਜ਼ਰੂਰ ਲਗਾਉਣ। ਸੰਗਤਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਤੇ ਸਿੱਖ ਕੌਮ ਦੀ ਚੜ੍ਹਦੀਕਲਾ ਲਈ ਸਵੇਰੇ 9 ਵਜੇ ਗੁਰਮੰਤਰ ਤੇ ਮੂਲ ਮੰਤਰ ਦਾ ਜਾਪ ਜਰੂਰ ਕਰੇ।

ਉਨ੍ਹਾਂ ਨੇ ਕਿਹਾ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ ਅੰਮ੍ਰਿਤ ਸੰਚਾਲ ਚੱਲਣਗੇ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਹੈ ਕਿ ਵੈਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਪੰਹੁਚ ਕੇ ਗੁਰੂ ਵਾਲੇ ਬਣੋ ਤੇ ਸਿੰਘ ਸਜੋ।

ਖਾਲਸਾ ਸਾਜਣਾ ਦਿਵਸ ਦਾ ਇਤਿਹਾਸ

ਤੁਹਾਨੂੰ ਦੱਸ ਦੇਈਏ ਕਿ 1699 ਵਿੱਚ ਵਿਸਾਖੀ ਵਾਲੇ ਦਿਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿੱਚ ਇਕ ਮਹਾਨ ਸਭਾ ਬੁਲਾਈ ਸੀ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਜੀ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।

ਗੁਰੂ ਸਾਹਿਬ ਜੀ ਨੇ ਉਨ੍ਹਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿੱਚ ਉਨ੍ਹਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰਕੇ ਗੁਰੂ ਸਾਹਿਬ ਜੀ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

ਵਿਸਾਖੀ ਦਾ ਇਤਿਹਾਸ

ਵਿਸਾਖੀ ਕਿਸਾਨਾਂ ਦਾ ਤਿਓਹਾਰ ਕਿਹਾ ਜਾਂਦਾ ਹੈ ਕਿਓਂਕਿ ਫਸਲ ਦੇ ਮੌਸਮ ਦੇ ਅੰਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਜੋ ਕਿਸਾਨਾਂ ਲਈ ਵਿਸ਼ੇਸ਼ ਰੂਪ ਤੋਂ ਖੁਸ਼ਹਾਲੀ ਦਾ ਸਮਾਂ ਹੈ। ਸੂਰਜ ਦੀ ਤਪਸ਼ ਕਾਰਨ ਹਾੜ੍ਹੀ ਦੀ ਫ਼ਸਲ ਪੱਕ ਜਾਂਦੀ ਹੈ, ਇਸ ਲਈ ਕਿਸਾਨਾਂ ਵੱਲੋਂ ਇਸ ਨੂੰ ਤਿਓਹਾਰ ਵਜੋਂ ਮਨਾਇਆ ਜਾਂਦਾ ਹੈ। ਅਪ੍ਰੈਲ ਦੇ ਮਹੀਨੇ ਸਰਦੀ ਪੂਰੀ ਤਰ੍ਹਾਂ ਖਤਮ ਹੋ ਜਾਂਦੀ ਹੈ ਅਤੇ ਗਰਮੀਆਂ ਦਾ ਮੌਸਮ ਸ਼ੁਰੂ ਹੋ ਜਾਂਦਾ ਹੈ। ਮੌਸਮ ਵਿੱਚ ਕੁਦਰਤੀ ਤਬਦੀਲੀ ਕਾਰਨ ਵੀ ਇਹ ਤਿਓਹਾਰ ਮਨਾਇਆ ਜਾਂਦਾ ਹੈ।

READ ALSO : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ, 2024)

ਜ਼ਿਕਰਯੋਗ ਹੈ ਕਿ ਇਹ ਤਿਓਹਾਰ ਵੱਖ-ਵੱਖ ਥਾਵਾਂ ਤੇ ਵੱਖ-ਵੱਖ ਨਾਵਾਂ ਤੋਂ ਮਨਾਇਆ ਜਾਂਦਾ ਹੈ, ਜਿਵੇਂ ਕਿ ਬੰਗਾਲ ਵਿੱਚ ‘ਪੋਇਲਾ ਬੋਇਸ਼ਾਖ’ ਯਾਨੀ ਕਿ ਨਵਾਂ ਸਾਲ, ਕੇਰਲ ਵਿੱਚ ‘ਵਿਸ਼ੂ’, ਅਸਾਮ ਵਿੱਚ ‘ਬਿਹੂ’ ਦੇ ਨਾਂ ਤੋਂ ਲੋਕ ਇਸ ਤਿਓਹਾਰ ਨੂੰ ਮਨਾਉਂਦੇ ਹਨ। ਪੰਜਾਬ ਵਿੱਚ ਵਿਸਾਖੀ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ ਅਤੇ ਪੰਜਾਬ ਵਿੱਚ ਇਸ ਦਾ ਵੱਖਰਾ ਹੀ ਨਜਾਰਾਂ ਦੇਖਣ ਨੂੰ ਮਿਲਦਾ ਹੈ।

Khalsa Sajna Diwas 2024

[wpadcenter_ad id='4448' align='none']