ਫਾਜ਼ਿਲਕਾ, 8 ਜੁਲਾਈ
ਫਾਜ਼ਿਲਕਾ ਦੇ ਪਿੰਡ ਕੌੜਿਆਂ ਵਾਲੀ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਖੁਸ਼ੀ ਫਾਊਂਡੇਸ਼ਨ ਵੱਲੋਂ ਵਣ ਮਹੋਤਸਵ ਮਨਾਇਆ ਗਿਆ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਗਏ। ਇਸ ਮੌਕੇ ਮੈਡਮ ਖੁਸਬੂ ਸਾਵਨਸੁਖਾ ਨੇ ਆਖਿਆ ਕਿ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਪੌਦੇ ਲਗਾਉਣਗੇ ਤਾਂ ਸਾਡਾ ਸੂਬਾ ਰੰਗਲਾ ਹੋਵੇਗਾ। ਉਨ੍ਹਾਂ ਨੇ ਅਪੀਲ ਕੀਤੀ ਕਿ ਉਹ ਸਾਰੇ ਲੋਕ ਇਸ ਕੰਮ ਵਿਚ ਸਹਿਯੋਗ ਕਰਨ। ਉਨ੍ਹਾਂ ਨੇ ਇਸ ਮੌਕੇ ਨਸ਼ਿਆਂ ਦੇ ਖਿਲਾਫ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਸਾਰੇ ਸਹਿਯੋਗ ਕਰੀਏ। ਉਨ੍ਹਾਂ ਨੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦੀ ਸੂਚਨਾਂ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਦਾ ਇਲਾਜ ਕਰਵਾਇਆ ਜਾ ਸਕਦਾ ਹੈ। ਇਹ ਇਲਾਜ ਮੁਫ਼ਤ ਕੀਤਾ ਜਾਵੇਗਾ।
ਇਸ ਮੌਕੇ ਬਲਾਕ ਪ੍ਰਧਾਨ ਗੁਰਪਾਲ ਸਿੰਘ, ਜੈਮਲ ਰਾਮ, ਅਲਕਾ ਜੁਨੇਜਾ ਤੋਂ ਇਲਾਵਾਂ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੀ ਹਾਜਰ ਸਨ।
ਖੂਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਕੌੜਿਆਂ ਵਾਲੀ ਵਿਚ ਪੌਦੇ ਲਗਾਏ ਗਏ, ਨਸ਼ਿਆਂ ਖਿਲਾਫ ਕੀਤਾ ਜਾਗਰੂਕ
Date: