Friday, December 27, 2024

ਅਮਰੀਕਾ ਵਿਚ ਮਾਰਿਆ ਗਿਆ ਗੈਂਗਸਟਰ ਗੋਲਡੀ ਬਰਾੜ?

Date:

Killed gangster Goldie Brar?
ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ (Goldy Brar) ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ (gangster Goldy Brar death) ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ।

ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਇਕ ਗੋਲਡੀ ਬਰਾੜ ਹੋ ਸਕਦਾ ਹੈ। ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਦੱਸ ਦਈਏ ਕਿ ਅਮਰੀਕਾ ਦੀ ਨਿਊਜ਼ ਵੈਬਸਾਈਟ ਅਨੁਸਾਰ ਫਰੈਜਨੋ ਪੁਲਿਸ ਲੈਫਟੀਨੈਂਟ ਲੈਸਲੀ ਵਿਲੀਅਮਜ਼ ਨੇ ਦੱਸਿਆ ਕਿ ਕੇਂਦਰੀ ਫਰੈਜਨੋ ਵਿੱਚ ਗੋਲੀ ਲੱਗਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਇਹ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ਉਤੇ ਸ਼ਾਮ 5:25 ਵਜੇ ਗਲੀ ਵਿੱਚ ਹੋਈ। ਜਦੋਂ ਇਨ੍ਹਾਂ ਦੋਵਾਂ ‘ਤੇ ਗੋਲੀਬਾਰੀ ਹੋਈ ਤਾਂ ਪੀੜਤ ਗਲੀ ਵਿੱਚ ਖੜ੍ਹੇ ਸਨ। ਪਰ ਪੁਲਿਸ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ। ਦੱਸ ਦਈਏ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਸ਼ਰਨ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ।

ALSO READ :- ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ, ਦਲਵੀਰ ਗੋਲਡੀ ਆਪ ‘ਚ ਸ਼ਾਮਲ

ਚੇਤੇ ਰਹੇ ਕਿ ਕੁਝ ਦਿਨ ਪਹਿਲਾਂ ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚੱਲੀਆਂ ਸਨ ਅਤੇ ਇਸ ਹਮਲੇ ‘ਚ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਨਾਂਅ ਸਾਹਮਣੇ ਆਇਆ ਸੀ। ਇਸ ਤੋਂ ਪਹਿਲਾਂ ਗੋਲਡੀ ਬਰਾੜ ਵੱਲੋਂ ਵੀ ਸਲਮਾਨ ਖਾਨ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਗੋਲਡੀ ਬਰਾੜ ਨਿੱਜੀ ਚੈਨਲਾਂ ਨੂੰ ਦਿੱਤੇ ਆਪਣੇ ਇੰਟਰਵਿਊ ‘ਚ ਕਈ ਵਾਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਜਿੰਮੇਵਾਰੀ ਲੈ ਚੁੱਕਿਆ ਹੈ।Killed gangster Goldie Brar?

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...