ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ

Kirandeep Kaur stopped

Kirandeep Kaur stopped ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਵਾਈ ਅੱਡੇ ’ਤੇ ਮਹਿਲਾ ਪੁਲਿਸ ਵੀ ਪਹੁੰਚ ਚੁੱਕੀ ਹੈ, ਮੰਨਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਦੀ ਮਦਦ ਦੇ ਨਾਲ ਵੀ ਕਿਰਨਦੀਪ ਕੌਰ ਤੋਂ ਪੁੱਛਗਿੱਛ ਕੀਤੀ ਜਾਵੇਗੀ।Kirandeep Kaur stopped

also read :- ਟਿਮ ਕੁੱਕ ਨੇ ਭਾਰਤ ਵਿੱਚ ਪਹਿਲੇ ਸਟੋਰ ਦਾ ਉਦਘਾਟਨ ਕੀਤਾ

ਇਹ ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਲੰਡਨ ਜਾਣ ਦੀ ਕੋਸ਼ਿਸ਼ ਕਰ ਰਹੀ ਸੀ।ਪਰ ਜਿਵੇਂ ਹੀ ਪੁਲਿਸ ਨੂੰ ਇਸ ਦਾ ਪਤਾ ਲੱਗਿਆ ਤਾਂ ਪੁਲਿਸ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਏਅਰਪੋਰਟ ‘ਤੇ ਹੀ ਕਿਰਨਦੀਪ ਕੌਰ ਤੋਂ ਪੁੱਛਗਿੱਛ ਕਰ ਰਹੀ ਹੈ।
ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਿਰਨਦੀਪ ਕੋਲੋਂ ਇੱਕ ਵੱਖਰੇ ਕਮਰੇ ’ਚ ਬਿਠਾ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਕਿਰਨਦੀਪ ਕੌਰ ਨੂੰ ਅਜੇ ਤੱਕ ਹਿਰਾਸਤ ਵਿੱਚ ਲਏ ਜਾਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਅੰਮ੍ਰਿਤਸਰ ਏਅਰਪੋਰਟ ’ਚ ਪੰਜਾਬ ਪੁਲਿਸ ਅਤੇ ਇਮੀਗ੍ਰੇਸ਼ਨ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈKirandeep Kaur stopped

[wpadcenter_ad id='4448' align='none']