ਕਿਸਾਨਾਂ ਨੇ ਦਿੱਲੀ ਕੂਚ ਲਈ ਬਣਾਈ ਨਵੀਂ ਰਣਨੀਤੀ…

Date:

Kisan Andolan

ਬੁੱਧਵਾਰ ਨੂੰ ਕਿਸਾਨ ਅੰਦੋਲਨ 2.0 ਦਾ ਦੂਜਾ (Kisan Andolan) ਦਿਨ ਹੈ। ਹਰਿਆਣਾ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨ ਖੜ੍ਹੇ ਹਨ। ਕਿਸਾਨਾਂ ਨੇ ਸ਼ੰਭੂ ਬਾਰਡਰ, ਖਨੌਰੀ ਬਾਰਡਰ ਅਤੇ ਅੰਬਾਲਾ ਦੇ ਹੋਰ ਇਲਾਕਿਆਂ ਵਿੱਚ ਰਾਤ ਕੱਟੀ। ਕਿਸਾਨਾਂ ਨੇ ਇਥੇ ਬਾਰਡਰ ‘ਤੇ ਹੀ ਰਾਤ ਦਾ ਖਾਣਾ ਪਕਾਇਆ ਅਤੇ ਫਿਰ ਟਰਾਲੀਆਂ ਉਤੇ ਹੀ ਰਾਤ ਕੱਟੀ।

ਕਿਸਾਨ ਬੁੱਧਵਾਰ ਨੂੰ ਮੁੜ ਦਿੱਲੀ ਵੱਲ ਮਾਰਚ ਕਰਨਗੇ। ਦਿਨ ਚੜ੍ਹਦੇ ਹੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਹਾਲ ਵਿਚ ਦਿੱਲੀ ਵੱਲ ਕੂਚ ਕਰਨਗੇ। ਇਸ ਦੌਰਾਨ ਸ਼ੰਭੂ ਬਾਰਡਰ ਉਤੇ ਕਿਸਾਨਾਂ ਨੇ ਵੀ ਆਪਣੀ ਸੁਰੱਖਿਆ ਦੇ ਮੱਦੇਨਜ਼ਰ ਬੈਰੀਕੇਡ ਖੜ੍ਹੇ ਕਰ ਲਏ ਹਨ।

ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਲਈ ਨਵੀਂ ਰਣਨੀਤੀ ਬਣਾਈ ਹੈ। ਕਿਸਾਨ ਆਗੂਆਂ ਨੇ ਆਖਿਆ ਹੈ ਕਿ ਉਹ ਹਰ ਹਾਲ ਦਿੱਲੀ ਜਾਣਗੇ ਤੇ ਉਨ੍ਹਾਂ ਦਾ ਇਰਾਦਾ ਕਿਸੇ ਵੀ ਤਰ੍ਹਾਂ ਦੇ ਟਕਰਾਅ ਦਾ ਨਹੀਂ ਹੈ। ਕਿਸਾਨਾਂ ਨੇ ਦਿਨ ਚੜ੍ਹਦੇ ਵੀ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਗਏ।

ਕੱਲ੍ਹ ਦੋਵੇਂ ਬਾਰਡਰਾਂ ’ਤੇ ਕਿਸਾਨਾਂ ਨੂੰ ਪਾਣੀ ਦੀਆਂ ਬੁਛਾੜਾਂ ਤੇ ਰਬੜ ਦੀਆਂ ਗੋਲੀਆਂ ਵੀ ਝੱਲਣੀਆਂ ਪਈਆਂ ਤੇ ਖਨੌਰੀ ਸੀਮਾ ’ਤੇ ਹਰਿਆਣਾ ਪੁਲਿਸ ਨਾਲ ਝੜਪਾਂ ਵੀ ਹੋਈਆਂ। ਇਨ੍ਹਾਂ ਝੜਪਾਂ ਵਿੱਚ ਸੌ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ’ਚ 60 ਕਿਸਾਨ ਤੇ 24 ਦੇ ਕਰੀਬ ਪੁਲਿਸ ਮੁਲਾਜ਼ਮ ਦੱਸੇ ਜਾਂਦੇ ਹਨ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਸ਼ੰਭੂ ਸੀਮਾ ’ਤੇ ਕਿਸਾਨਾਂ ਦੀ ਅਗਵਾਈ ਕੀਤੀ। ਹਫੜਾ-ਦਫੜੀ ਦੇ ਮਾਹੌਲ ਦਰਮਿਆਨ ਹੀ ਕਿਸਾਨ ਦੋ ਪਰਤੀ ਬੈਰੀਕੇਡ ਹਟਾਉਣ ਵਿਚ ਸਫ਼ਲ ਹੋ ਗਏ। ਬਹੁਤੇ ਕਿਸਾਨਾਂ ਨੇ ਖੇਤਾਂ ਵਿਚੋਂ ਦੀ ਵਹੀਰਾਂ ਘੱਤ ਲਈਆਂ ਸਨ। ਰੋਹ ਵਿਚ ਆਏ ਕਿਸਾਨਾਂ ਨੇ ਘੱਗਰ ਨਦੀ ਦੇ ਪੁਲ ਦੀ ਰੇਲਿੰਗ ਉਖਾੜ ਕੇ ਸੁੱਟ ਦਿੱਤੀ। ਕੰਡਿਆਲੀ ਤਾਰ ਨੂੰ ਵੀ ਟਰੈਕਟਰਾਂ ਨਾਲ ਖਿੱਚ ਲਿਆ ਸੀ।

READ ALSO: ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਕਿਸਾਨਾਂ ਨੇ ਦੱਸਿਆ ਕਿ ਹਰਿਆਣਾ ਪੁਲਿਸ ਨੇ ਪਲਾਸਟਿਕ ਦੀਆਂ ਗੋਲੀਆਂ ਵੀ ਦਾਗੀਆਂ ਹਨ। ਸ਼ੰਭੂ ਬਾਰਡਰ ’ਤੇ ਕਰੀਬ ਦੋ ਦਰਜਨ ਕਿਸਾਨ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

Kisan Andolan

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...