ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 21 ਜਨਵਰੀ 2024 ਨੂੰ ਪਤੰਗਬਾਜ਼ੀ ਮੁਕਾਬਲੇ ਕਰਵਾਏ ਜਾ ਰਹੇ ਹਨ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ

ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਆਉਣ ਵਾਲੀ ਪੀੜੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪਤੰਗਬਾਜੀ ਮੁਕਾਬਲੇ ਦੀ ਐਂਟਰੀ ਮੁਫਤ ਹੋਵੇਗੀ, ਕਿਸੇ ਵੀ ਉਮੀਦਵਾਰ ਤੋਂ ਕੋਈ ਵੀ ਐਂਟਰੀ ਫੀਸ ਨਹੀਂ ਲਈ ਜਾਵੇਗੀ ਮੁਕਾਬਲੇ ਚ ਭਾਗ ਲੈਣ ਵਾਲੇ ਵਿਅਕਤੀ ਆਫੀਸ਼ੀਅਲ ਲਿੰਕ https://forms.gle/RmhrESB4jfo6mvyo8 ਜਾਂ ਬਾਰ ਕੋਡ ਸਕੈਨਰ ਨਾਲ ਆਪਣਾ ਫਾਰਮ ਭਰ ਕੇ 15 ਜਨਵਰੀ 2024 ਤੱਕ ਰਜਿਸਟਰੇਸ਼ਨ ਕਰ ਸਕਦੇ ਹਨ। ਤਹਿ ਮਿਤੀ ਤੋਂ ਬਾਅਦ ਰਜਿਸਟਰੇਸ਼ਨ ਸਵੀਕਾਰ ਨਹੀਂ ਕੀਤੀ ਜਾਵੇਗੀ।

[wpadcenter_ad id='4448' align='none']