ਹਿਮਾਲਿਆ ਦੇ ਉੱਚਾਈ ਵਾਲੇ ਖੇਤਰ ’ਚ ਸਥਿਤ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਅੱਜ ਯਾਨੀ ਕਿ ਸ਼ਨੀਵਾਰ ਨੂੰ ਖੁੱਲ੍ਹਣਗੇ। ਸ੍ਰੀ ਹੇਮਕੁੰਟ ਸਾਹਿਬ ਅਤੇ ਲਕਸ਼ਮਣ ਮੰਦਰ ਦੇ ਕਿਵਾੜ ਖੁੱਲਣ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਹੈ।Kiwar of Sri Hemkunt Sahib
ਕਿਵਾੜ ਖੁੱਲ੍ਹਣ ਦੀ ਪ੍ਰਕਿਰਿਆ ਦੇ ਤਹਿਤ ਸ਼ੁੱਕਰਵਾਰ ਨੂੰ ਪੰਜ ਪਿਆਰਿਆਂ ਦੀ ਅਗਵਾਈ ’ਚ ਪਹਿਲਾ ਜੱਥਾ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋ ਗਿਆ ਹੈ। ਪਹਿਲੇ ਜੱਥੇ ’ਚ 650 ਤੋਂ ਵੱਧ ਯਾਤਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਣਗੇ। ਪੰਜ ਪਿਆਰਿਆਂ ਦੀ ਅਗਵਾਈ ‘ਚ ਸਵੇਰੇ ਗੋਬਿੰਦਘਾਟ ਤੋਂ ਸ਼ੁਰੂ ਹੋਈ ਯਾਤਰਾ 14 ਕਿਲੋਮੀਟਰ ਪੈਦਲ ਦੂਰੀ ਤੈਅ ਕਰ ਕੇ ਘਾਂਘਰੀਆ ਪਹੁੰਚ ਗਈ ਹੈ। ਅੱਜ ਸਵੇਰੇ ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਖੁੱਲ੍ਹਣਗੇ।Kiwar of Sri Hemkunt Sahib
also read :- 1 ਜੁਲਾਈ ਤੋਂ ਸ਼ਾਮਲਾਤ ਜ਼ਮੀਨਾਂ ‘ਚ ਜੰਗਲਾਤ ਲਾਉਣ ਦੀ ਹੋਵੇਗੀ ਸ਼ੁਰੂਆਤ
ਗੋਬਿੰਦਘਾਟ ਗੁਰਦੁਆਰੇ ਵਿਚ ਸਵੇਰੇ ਗੁਰਬਾਣੀ, ਅਰਦਾਸ, ਸੁਖਮਣੀ ਸਾਹਿਬ ਦੇ ਪਾਠ, ਸ਼ਬਦ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਗੋਬਿੰਦਘਾਟ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਤੀਰਥ ਯਾਤਰੀਆਂ ਦਾ ਪਹਿਲਾ ਜਥਾ 14 ਕਿਲੋਮੀਟਰ ਪੈਦਲ ਦੂਰੀ ਤੈਅ ਕਰ ਕੇ ਘਾਂਘਰੀਆ ਗੁਰਦੁਆਰਾ ਸਾਹਿਬ ਪਹੁੰਚਿਆ। ਫ਼ਿਲਹਾਲ ਬਜ਼ੁਰਗਾਂ ਅਤੇ ਬੱਚਿਆਂ ਨੂੰ ਯਾਤਰਾ ਦੀ ਮਨਾਹੀ ਹੈ। Kiwar of Sri Hemkunt Sahib