ਕੋਟਕਪੂਰਾ ਗੋਲੀਕਾਂਡ : ਸਾਬਕਾ DGP ਸੁਮੇਧ ਸੈਣੀ ਸਮੇਤ 3 ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Kotakpura shooting incident

ਕੋਟਕਪੂਰਾ ਗੋਲੀਕਾਂਡ ’ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਮੁਅੱਤਲੀ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਪੁਲਸ ਮੁਖੀ ਚਰਨਜੀਤ ਸ਼ਰਮਾ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਜਦਕਿ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪਧੇਰ ਨੂੰ ਚੱਲਦੇ ਮੁਕੱਦਮੇ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਫ਼ੈਸਲਾ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ। Kotakpura shooting incident
ਜ਼ਿਕਰਯੋਗ ਹੈ ਕਿ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸ਼ਰਮਾ ਅਤੇ ਗੁਰਦੀਪ ਸਿੰਘ ਪਧੇਰ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। Kotakpura shooting incident

ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ। ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਰਿਆਂ ਨੇ ਅਦਾਲਤ ‘ਚ ਅਗਾਊਂ ਜ਼ਮਾਨਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਗੁਰਦੀਪ ਪੰਧੇਰ ਨੂੰ ਰਾਹਤ ਦੇ ਦਿੱਤੀ ਗਈ ਹੈ ਪਰ ਸੁਮੇਧ ਸੈਣੀ ਤੇ ਬਾਕੀ ਪੁਲਸ ਅਧਿਕਾਰੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। Kotakpura shooting incident

ਦਸ ਦਈਏ ਕੇ ਬੀਤੇ ਕੋਟਕਪੂਰਾ ਗੋਲੀਕਾਂਡ ਦੇ ਵਿਚ ਚਾਰਜਸ਼ੀਟੇਡ ਸੁਖਬੀਰ ਬਾਦਲ ਨੂੰ ਹਾਈਕੋਰਟ ਦੇ ਵੱਲੋ ਰਾਹਤ ਦਿੰਦਿਆਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜੀ ਮਨਜੂਰ ਕਰ ਲਈ ਸੀ

[wpadcenter_ad id='4448' align='none']