ਕੋਟਕਪੂਰਾ ਗੋਲੀ ਕਾਂਡ:  SIT ਨੇ ਫਰੀਦਕੋਟ ਦੀ ਅਦਾਲਤ ‘ਚ ਦਾਖ਼ਲ ਕੀਤੀ ਚਾਰਜਸ਼ੀਟ

Date:

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਵੱਡੀ ਖ਼ਬਰ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਬਾਦਲ ਤੇ ਸੁਮੇਧ ਸੈਣੀ ਨਾਮਜ਼ਦ ਕੋਰਟ ‘ਚ ਪੇਸ਼ ਹੋਇਆ ਚਾਲਾਨ

  • ਕੋਟਕਪੂਰਾ ਗੋਲੀ ਕਾਂਡ
  • ਏਡੀਜੀਪੀ LK ਯਾਦਵ ਨੇ ਕੋਰਟ ਚ ਪੇਸ਼ ਕੀਤਾ ਚਲਾਨ
  • ਪ੍ਰਕਾਸ਼ ਬਾਦਲ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨਾਮਜ਼ਦ
  • 70ਹਜਾਰ ਪੰਨਿਆ ਵਾਲੀ ਚਾਰਜਸ਼ੀਟ ਕੋਰਟ ਚ ਪੇਸ਼
  • ਸੁਖਵੀਰ ਨੂੰ ਦਸਿਆ ਮਾਸਟਰ ਮਾਇੰਡ

Kotakpura shooting incident investigation ਚੰਡੀਗੜ੍ਹ- ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਲਈ ਗਠਿਤ ਐਸਆਈਟੀ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਸੂਤਰਾਂ ਅਨੁਸਾਰ ਪੇਸ਼ ਕੀਤੇ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਦੇ ਨਾਂ ਸ਼ਾਮਲ ਹਨ। ਦਸ ਦਈਏ ਕਿ 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।Kotakpura shooting incident investigation

ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸਰਕਾਰ ਨੇ ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ।  ਕੇਸ ਵਿੱਚ 307, 153, 119, 109, 34, 201, 217, 218, 167, 193, 465, 466, 471, 427, 120B IPC, 25/27 -54/59 ਆਰਮਸ ਐਕਟ ਦੀਆਂ ਧਾਰਾਵਾਂ ਜੋੜੀਆਂ ਗਈਆ ਹਨ।Kotakpura shooting incident investigation

ਦੱਸ ਦਈਏ ਕਿ ਸਰਕਾਰ ਨੇ ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਅਪ੍ਰੈਲ 2021 ਵਿੱਚ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੂੰ ਨਵੀਂ ਐਸਆਈਟੀ ਗਠਿਤ ਕਰਕੇ ਨਵੇਂ ਸਿਰੇ ਤੋਂ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ। ਉਸ ਸਮੇਂ ਤਤਕਾਲੀ ਡੀਜੀਪੀ ਸੈਣੀ, ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਚਰਨਜੀਤ ਸ਼ਰਮਾ, ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਕਰੀਬ 8 ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ।

Also read : ਥਾਣੇ ਅੰਦਰ ਬੈਠੇ ਅੰਮ੍ਰਿਤਪਾਲ ਦੀ SSP ਨੂੰ ਚੁਣੌਤੀ, ‘ਤੁਸੀਂ ਮੇਰੇ ਬੰਦੇ ਨੂੰ ਹੱਥ ਲਾਇਆ, ਹਿੰਮਤ ਹੈ ਤਾਂ ਮੈਨੂੰ ਪਾਓ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...