ਕੋਟਕਪੂਰਾ ‘ਚ ਵੱਡਾ ਹਾਦਸਾ ਯਾਤਰੀਆ ਨਾਲ ਭਰੀ ਬੱਸ ਡਿੱਗੀ ਨਹਿਰ ‘ਚ, 5 ਮੌਤਾਂ ਸਮੇਤ ਕਈਆਂ ਦੀ ਭਾਲ ਜਾਰੀ

KotKapura Bus Accident:

19 SEP,2023

ਮੁਕਤਸਰ-ਕੋਟਕਪੂਰਾ ਹਾਈਵੇਅ ‘ਤੇ ਮੰਗਲਵਾਰ ਦੁਪਹਿਰ ਨੂੰ ਅੰਮ੍ਰਿਤਸਰ ਜਾ ਰਹੀ ਇਕ ਨਿੱਜੀ ਬੱਸ ਦੇ ਸਰਹਿੰਦ ਫੀਡਰ ਨਹਿਰ ‘ਚ ਡਿੱਗਣ ਕਾਰਨ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋਂਣ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।

ਅਧਿਕਾਰੀਆਂ ਅਨੁਸਾਰ ਗਿੱਦੜਬਾਹਾ ਸਥਿਤ ਇੱਕ ਨਿੱਜੀ ਕੰਪਨੀ ਦੀ ਬੱਸ ਦੁਪਹਿਰ 1 ਵਜੇ ਦੇ ਕਰੀਬ ਮੁਕਤਸਰ ਬੱਸ ਸਟੈਂਡ ਤੋਂ ਕੋਟਕਪੂਰਾ ਲਈ ਰਵਾਨਾ ਹੋਈ ਸੀ, ਜੋ ਕਰੀਬ 1.25 ਵਜੇ ਨਹਿਰ ਵਿੱਚ ਡਿੱਗ ਗਈ। ਸੂਤਰਾਂ ਨੇ ਦੱਸਿਆ ਕਿ ਮੀਂਹ ‘ਚ ਬੱਸ ਡਰਾਈਵਰ ਨੇ ਪਹੀਆਂ ‘ਤੇ ਕੰਟਰੋਲ ਗੁਆ ਦਿੱਤਾ।

ਮੁਕਤਸਰ ਦੇ ਥਾਣਾ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਨਹਿਰ ਵਿੱਚੋਂ ਪੰਜ ਲਾਸ਼ਾਂ ਬਰਾਮਦ ਹੋਈਆਂ ਹਨ। “ਬਸ ਵਿੱਚੋਂ 45 ਯਾਤਰੀਆਂ ਨੂੰ ਬਚਾਇਆ ਗਿਆ,”

READ ALSO :ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ਮੌਕੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਲਈ ‘ਪੀਐੱਮ ਵਿਸ਼ਵਕਰਮਾ’ ਕੀਤੀ ਲਾਂਚ

KotKapura Bus Accident:

ਮੁੱਖ਼ ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ‘ਤੇ ਟਵੀਟ ਕਰਦੇ ਹੋਏ ਲਿਖਿਆ ਕਿ ” ਮੁਕਤਸਰ-ਕੋਟਕਪੁਰਾ ਰੋਡ ‘ਤੇ ਪੈਂਦੀ ਨਹਿਰ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ….ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ…ਬਚਾਅ ਕਾਰਜਾਂ ‘ਤੇ ਮੈਂ ਪਲ਼ ਪਲ਼ ਦੀ ਅਪਡੇਟ ਲੈ ਰਿਹਾ ਹਾਂ…ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਸਲਾਮਤੀ ਦੀ ਕਾਮਨਾ ਕਰਦਾ ਹਾਂ…ਬਾਕੀ ਵੇਰਵੇ ਵੀ ਜਲ਼ਦ ਸਾਂਝੇ ਕਰਾਂਗੇ…”

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਟਵੀਟ ਵਿੱਚ ਕਿਹਾ, “ਮੁਸਾਫਰਾਂ ਨਾਲ ਭਰੀ ਬੱਸ ਦੇ ਨਹਿਰ ਵਿੱਚ ਡਿੱਗਣ ਦੀ ਮੰਦਭਾਗੀ ਘਟਨਾ ਕੋਟਕਪੂਰਾ ਮੁਕਤਸਰ ਸਾਹਿਬ ਰੋਡ ‘ਤੇ ਵਾਪਰੀ ਹੈ, ਬਚਾਅ ਕਾਰਜ ਜਾਰੀ ਹਨ, ਅਕਾਲ ਪੁਰਖ ਮਿਹਰ ਕਰਨ, ਵੱਧ ਤੋਂ ਵੱਧ ਗਿਣਤੀ ਵਿੱਚ ਗੋਤਾਖੋਰ। ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜ਼ਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਨ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। KotKapura Bus Accident:

[wpadcenter_ad id='4448' align='none']