ਕੋਟਕਪੂਰਾ ਗੋਲੀ ਕਾਂਡ: ਰਾਮ ਨੌਮੀ ਮੌਕੇ ਗਜ਼ਟਿਡ ਛੁੱਟੀ ਹੋਣ ਕਾਰਨ ਆਮ ਲੋਕ ਆਉਣ ਵਾਲੇ ਵੀਰਵਾਰ ਨੂੰ ਐਸ.ਆਈ.ਟੀ. ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ

KOTKAPURA FIRING INCIDENT
KOTKAPURA FIRING INCIDENT

ਐਸ.ਆਈ.ਟੀ. ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ 6 ਅਪ੍ਰੈਲ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਲੋਕਾਂ ਨੂੰ ਮਿਲਣਗੇ

  • ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ: ਏ.ਡੀ.ਜੀ.ਪੀ. ਐਲ.ਕੇ. ਯਾਦਵ

— ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ

ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਹਨਾਂ ਨਾਲ ਸਾਂਝੀ ਕਰ ਸਕਦੇ ਹਨ। ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ।

Also Read : ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼

ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ ‘ਤੇ ਪਹੁੰਚ ਗਈ ਹੈ।

ਏ.ਡੀ.ਜੀ.ਪੀ. ਨੇ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com ‘ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ ‘ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।

ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਹਰੇਕ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਜਾਣਕਾਰੀ ਲਾਹੇਵੰਦ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

[wpadcenter_ad id='4448' align='none']