Tuesday, January 7, 2025

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

Date:

– ਐਸ.ਆਈ.ਟੀ. ਹੈੱਡ ਏ.ਡੀ.ਜੀ.ਪੀ. ਐਲ.ਕੇ. ਯਾਦਵ 16, 23 ਅਤੇ 30 ਮਾਰਚ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਚੰਡੀਗੜ੍ਹ ਦਫਤਰ ਵਿਖੇ ਲੋਕਾਂ ਨਾਲ ਕਰਨਗੇ ਮੁਲਾਕਾਤ
– ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਕਰ ਸਕਦੇ ਹਨ ਸਾਂਝੀ: ਏ.ਡੀ.ਜੀ.ਪੀ. ਐਲ.ਕੇ. ਯਾਦਵ
— ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਕੀਤਾ ਧੰਨਵਾ Kotkapura Firing incident reaches 

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ ‘ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ। Kotkapura Firing incident reaches 
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com ‘ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੜਾਅ ‘ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ। Kotkapura Firing incident reaches 
 ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਨੂੰ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਐਸ.ਆਈ.ਟੀ. ਵੱਲੋਂ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ

Also Read : ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ

Share post:

Subscribe

spot_imgspot_img

Popular

More like this
Related

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ...