KULDEEP SINGH DHALIWAL
ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਅੱਜ ਦੂਜਾ ਦਿਨ ਹੈ।ਇਸ ਵਿਚ ਪੰਜਾਬ ਸਰਕਾਰ ਇਕ ਵਾਰ ਫਿਰ ਕਿਸਾਨਾਂ ਦੇ ਹੱਕ ਵਿਚ ਉਤਰੀ ਹੈ।ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਚੁੱਕੀਆਂ ਜਾ ਰਹੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਕੇਂਦਰ ਬਿਨਾਂ ਵਜ੍ਹਾ ਮਾਮਲੇ ਨੂੰ ਵਧਾ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਜਿਸ ਵਿਚ ਕਈ ਕਿਸਾਨ ਜ਼ਖਮੀ ਹੋਏ ਹਨ। ਧਾਲੀਵਾਲ ਨੇ ਕਿਹਾ ਕਿ ਸਥਿਤੀ ਕਿਹੋ ਜਿਹੀ ਵੀ ਹੋਵੇ, ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਸੀ ਤੇ ਖੜ੍ਹੇ ਰਹੇਗਾ।
ਦੱਸ ਦੇਈਏ ਕਿ ਦੇਸ਼ ਵਿਚ ਇਕ ਵਾਰ ਫਿਰ ਹਜ਼ਾਰਾਂ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। MSP ਤੇ ਕਰਜ਼ਾ ਮਾਫੀ ਤੇ ਲਖੀਮਪੁਰ ਖੀਰੀ ਹਾਦਸੇ ‘ਤੇ ਸਖਤ ਐਕਸ਼ਨ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਦਾ ਕਾਫਲਾ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਹੈ ਤੇ ਪੁਲਿਸ ਕੇ ਪ੍ਰਦਰਸ਼ਨਕਾਰੀ ਕਿਸਾਨ ਆਹਮੋ-ਸਾਹਮਣੇ ਹਨ।
ਇਹ ਵੀ ਪੜ੍ਹੋ :ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਵੈਨਾਂ ਦੀ ਕੀਤੀ ਗਈ ਚੈਕਿੰਗ
ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਜਿਸ ਨਾਲ ਚਾਰੋਂ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ। ਕਿਸਾਨ ਨੇਤਾਵਾਂ ਤੇ ਕੇਂਦਰ ਵਿਚ ਗੱਲਬਾਤ ਬੇਨਤੀਜਾ ਰਹਿਣਦੇ ਬਾਅਦ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦਾ ਸੱਦਾ ਦਿੱਤਾ ਹੈ। ਸ਼ੰਭੂ ਬਾਰਡਰ ਤੇ ਜੀਂਦ ਬਾਰਡਰ ‘ਤੇ ਪੰਜਾਬ ਦੇ ਕਿਸਾਨਾਂ ਤੇ ਹਰਿਆਣਾ ਪੁਲਿਸ ਨਾਲ ਝੜਪ ਹੋਈ ਜਿਸ ਵਿਚ ਕਈ ਕਿਸਾਨ ਜ਼ਖਮੀ ਹੋਏ ਹਨ।
KULDEEP SINGH DHALIWAL