ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

ਬਠਿੰਡਾ, 30 ਅਪ੍ਰੈਲ : ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ 1 ਮਈ ਨੂੰ ਦੇਸ਼ ਭਰ ’ਚ ਮਨਾਏ ਜਾਣ ਵਾਲੇ ਮਜ਼ਦੂਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ ਤੇ ਨਾਚ ਪੇਸ਼ ਕੀਤੇ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਮੱਹਤਤਾ […]

ਬਠਿੰਡਾ, 30 ਅਪ੍ਰੈਲ : ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ 1 ਮਈ ਨੂੰ ਦੇਸ਼ ਭਰ ’ਚ ਮਨਾਏ ਜਾਣ ਵਾਲੇ ਮਜ਼ਦੂਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ ਤੇ ਨਾਚ ਪੇਸ਼ ਕੀਤੇ।

ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਮੱਹਤਤਾ ਬਾਰੇ ਦੱਸਿਆ। ਇਸ ਦੌਰਾਨ ਉਨ੍ਹਾਂ ਸਕੂਲ ਵਿੱਚ ਕੰਮ ਕਰਦੇ ਦਰਜਾ ਚੌਥਾ ਦੇ ਕਰਮਚਾਰੀਆਂ ਨੂੰ ਜਿਥੇ ਵਧਾਈ ਦਿੱਤੀ ਉਥੇ ਉਨ੍ਹਾਂ ਵਲੋਂ ਕੀਤੀ ਜਾਂਦੀ ਸਖਤ ਮਿਹਨਤ ਦੀ ਵੀ ਸ਼ਲਾਘਾ ਕੀਤੀ।

ਇਸ ਦੌਰਾਨ ਵਿਦਿਆਰਥੀਆਂ ਦੁਆਰਾ ਮਜ਼ਦੂਰ ਵਰਗ ਨੂੰ ਸਮਰਪਿਤ ਕੰਮ ਦੀ ਪੂਜਾ ਕਰਨ ਵਾਲੇ ਅਤੇ ਮਿਹਨਤ ਤੋਂ ਨਾ ਡਰਨ ਲਈ ਪ੍ਰੇਰਿਤ ਕਰਨ ਵਾਲੇ ਗਾਣੇ ਸੁਰੀਲੀ ਆਵਾਜ਼ ’ਚ ਪੇਸ਼ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਵਾਲੇ ਮਜ਼ਦੂਰਾਂ ਦੀ ਮੱਹਤਤਾ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

Tags:

Latest

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ
ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ
'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ 20 ਨਵੰਬਰ ਨੂੰ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਜਾਵੇਗਾ - ਵਿਧਾਇਕ ਸ਼ੈਰੀ ਕਲਸੀ
ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ