Tuesday, December 24, 2024

ਲੁਧਿਆਣਾ ‘ਚ ਲਾਡੋਵਾਲ ਟੋਲ ਤੇ ਧਰਨਾ ਹੋਇਆ ਖ਼ਤਮ

Date:

Ladoval Toll Plaza

ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਬੈਠੇ ਠੇਕਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਏਡੀਸੀ ਹਰਦਿਆਲ ਬੈਂਸ ਦੇ ਭਰੋਸੇ ਤੋਂ ਬਾਅਦ ਮੁਲਾਜ਼ਮ ਹਾਈਵੇ ਤੋਂ ਹਟ ਗਏ। ਮੁਲਾਜ਼ਮਾਂ ਨੇ ਲੁਧਿਆਣਾ ਤੋਂ ਜਲੰਧਰ ਜਾਣ ਵਾਲੀ ਲੇਨ ’ਤੇ ਜਾਮ ਲਗਾ ਦਿੱਤਾ ਸੀ, ਜਿਸ ਕਾਰਨ ਹਾਈਵੇਅ ’ਤੇ ਕਰੀਬ 6 ਕਿਲੋਮੀਟਰ ਲੰਬਾ ਜਾਮ ਲੱਗ ਗਿਆ।

ਜਲੰਧਰ ਜਾਣ ਵਾਲੇ ਵਾਹਨਾਂ ਨੂੰ ਹੰਬੜਾ ਰੋਡ ਤੋਂ ਮੋੜ ਦਿੱਤਾ ਗਿਆ। ਮੁਲਾਜ਼ਮਾਂ ਵੱਲੋਂ ਤਨਖਾਹ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਨ੍ਹਾਂ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਹੜਤਾਲ
ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਵਿੱਚ ਸਰਕਾਰੀ ਥਰਮਲ ਪਲਾਂਟ ਅਤੇ ਹਾਈਡਲ ਪ੍ਰਾਜੈਕਟ, ਵੇਰਕਾ ਮਿਲਕ ਪਲਾਂਟ, ਕੈਟਲ ਫੀਡ ਪਲਾਂਟ, ਜਲ ਸਪਲਾਈ ਤੇ ਸੀਵਰੇਜ ਬੋਰਡ, ਐਨਲਿਸਟਮੈਂਟ, ਪਾਵਰਕਾਮ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਸਨ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ

ਧਰਨਾਕਾਰੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਹਨ ਕਿ ਆਊਟਸੋਰਸਿੰਗ ਤੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ਼ ਕਰਕੇ ਉਨ੍ਹਾਂ ਨੂੰ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ।

ਇਹ ਵੀ ਪੜ੍ਹੋ:ਸੜਕ ਹਾਦਸੇ ਵਿੱਚ ਸਾਬਕਾ ਵੈਸਟਇੰਡੀਜ਼ ਕ੍ਰਿਕਟਰ ਦੀ ਮੌਤ, ਕ੍ਰਿਕਟ ਜਗਤ ਵਿੱਚ ਸ਼ੌਕ ਦੀ ਲਹਿਰ…

15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਨੁਸਾਰ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਅਤੇ ਭਰਤੀ ਹੋਏ ਠੇਕਾ ਮੁਲਾਜ਼ਮਾਂ ਦੀ ਤਨਖਾਹ ਘੱਟੋ-ਘੱਟ 30 ਹਜ਼ਾਰ ਰੁਪਏ ਯਕੀਨੀ ਬਣਾਈ ਜਾਵੇ।
ਕੰਪਨੀਆਂ ਅਤੇ ਠੇਕੇਦਾਰਾਂ ਨੂੰ ਸਰਕਾਰੀ ਵਿਭਾਗਾਂ ਵਿੱਚੋਂ ਬਾਹਰ ਕੱਢ ਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਤੋਂ ਹੋ ਰਹੀ ਲੁੱਟ ਬੰਦ ਕੀਤੀ ਜਾਵੇ।

Ladoval Toll Plaza

Share post:

Subscribe

spot_imgspot_img

Popular

More like this
Related

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ...