ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਬਲਕਾਰ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ

Date:

ਚੰਡੀਗੜ੍ਹ, 1 ਜੂਨ

ਸ. ਬਲਕਾਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸ. ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਨਵੀਂ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਅਤੇ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਨਵ ਨਿਯੁਕਤ ਕੈਬਨਿਟ ਮੰਤਰੀ ਨੇ ਕਿਹਾ, ‘‘ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ ਅਤੇ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਅਤਿ-ਆਧੁਨਿਕ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਾਂਗਾ।‘‘ ਉਨ੍ਹਾਂ ਕਿਹਾ ਕਿ ਅਸੀਂ ਆਮ ਲੋਕ ਹਾਂ ਅਤੇ ਆਮ ਲੋਕਾਂ ਦੀਆਂ ਮੁਸਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੇ ਸੂਬੇ ਨੂੰ ‘ਰੰਗਲਾ ਪੰਜਾਬ‘ ਬਣਾਉਣ ਲਈ ਪਹਿਲੇ ਦਿਨ ਤੋਂ ਹੀ ਪੂਰੀ ਦ੍ਰਿੜਤਾ ਨਾਲ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਮੁੱਖ ਮੰਤਰੀ ਯਕੀਨਨ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲੈ ਆਉਣਗੇ।

ਇਸ ਮੌਕੇ ਪਹੁੰਚੇ ਕੈਬਨਿਟ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਸ. ਬਲਕਾਰ ਸਿੰਘ ਦੀ ਮਿਹਨਤ, ਕੁਸ਼ਲਤਾ ਅਤੇ ਦੂਰਅੰਦੇਸ ਸੋਚ ਨਾਲ ਪੰਜਾਬ ਸੂਬੇ ਅਤੇ ਪੰਜਾਬੀਆਂ ਦਾ ਵਿਕਾਸ ਹੋਵੇਗਾ।

ਇਸ ਮੌਕੇ ਨਵ ਨਿਯੁਕਤ ਮੰਤਰੀ ਦੇ ਪਰਿਵਾਰਕ ਮੈਂਬਰ, ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ

ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ...

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ...

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ...

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ...