Lakhbir Landa Terrorist Declared
ਕੈਨੇਡਾ ‘ਚ ਬੈਠੇ ਪੰਜਾਬ ਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ। ਇਹ ਕਾਰਵਾਈ ਗੈਂਗਸਟਰ ਲੰਡਾ ਦੇ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਕੀਤੀ ਗਈ ਹੈ।
33 ਸਾਲਾ ਗੈਂਗਸਟਰ ਲੰਡਾ ਸਾਲ 2021 ‘ਚ ਮੋਹਾਲੀ ‘ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ਦਾ ਮਾਸਟਰਮਾਈਂਡ ਹੈ। ਇਸ ਤੋਂ ਇਲਾਵਾ ਉਸ ਦੀ ਪੰਜਾਬ ਦੇ ਥਾਣਿਆਂ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਵੀ ਸਾਹਮਣੇ ਆਈ ਹੈ। ਲਖਬੀਰ ਪਾਕਿਸਤਾਨ ‘ਚ ਬੈਠੇ ਗੈਂਗਸਟਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: ਕੈਨੇਡਾ ‘ਚ ਭਾਰਤੀ ਮੂਲ ਦੇ ਵਿਅਕਤੀ ਦੇ ਘਰ ‘ਤੇ ਹਮਲਾ, ਪਿਤਾ ਹਿੰਦੂ ਮੰਦਰ ਦੇ ਪ੍ਰਧਾਨ
ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ‘ਚ ਕੀ ਕਿਹਾ…
ਗ੍ਰਹਿ ਮੰਤਰਾਲੇ ਮੁਤਾਬਕ ਲਖਬੀਰ ਸਿੰਘ ਸੰਧੂ ਉਰਫ ਲੰਡਾ ਇਸ ਸਮੇਂ ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ‘ਚ ਰਹਿੰਦਾ ਹੈ। ਉਹ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਹੈ। ਉਸ ਨੂੰ ਸਰਹੱਦ ਪਾਰ ਦੀ ਏਜੰਸੀ ਦਾ ਸਮਰਥਨ ਹਾਸਲ ਹੈ ਅਤੇ ਉਹ ਰਾਕੇਟ ਪ੍ਰੋਪੇਲਡ ਗ੍ਰੇਨੇਡ ਹਮਲੇ ਦੀ ਅੱਤਵਾਦੀ ਸਾਜ਼ਿਸ਼ ਵਿਚ ਸ਼ਾਮਲ ਸੀ। ਇਹ ਹਮਲਾ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਇਆ। ਇਸ ਤੋਂ ਇਲਾਵਾ ਉਹ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਈਈਡੀ, ਹਥਿਆਰ, ਵਿਸਫੋਟਕ ਸਪਲਾਈ ਕਰਦਾ ਹੈ।
ਲਖਬੀਰ ਲੰਡਾ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਤਰਨਤਾਰਨ ਦੇ ਹਰੀਕੇ ਦਾ ਵਸਨੀਕ ਹੈ। ਉਹ 2017 ਵਿੱਚ ਕੈਨੇਡਾ ਭੱਜ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਵਿੱਚ ਫਿਰੌਤੀ ਅਤੇ ਹਮਲੇ ਵਰਗੀਆਂ ਅਪਰਾਧਿਕ ਗਤੀਵਿਧੀਆਂ ਕਰਨ ਲੱਗਾ। ਇਸ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਦੇ ਸੰਪਰਕ ‘ਚ ਆਇਆ। ਜਿਸ ਤੋਂ ਬਾਅਦ ਉਹ ਬੀ.ਕੇ.ਆਈ. ਵਿਚ ਸ਼ਾਮਲ ਹੋ ਗਿਆ ਅਤੇ ਦੇਸ਼ ਵਿਰੋਧੀ ਸਾਜ਼ਿਸ਼ਾਂ ਰਚਣ ਲੱਗਾ।
ਇਸ ਤੋਂ ਇਲਾਵਾ ਉਹ ਅੱਤਵਾਦੀ ਮਾਡਿਊਲ ਸਥਾਪਤ ਕਰਨ, ਜਬਰੀ ਵਸੂਲੀ, ਡਰੱਗਜ਼ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਹੈ। ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਨਸ਼ਾ ਤਸਕਰੀ, ਅਗਵਾ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। Lakhbir Landa Terrorist Declared