Thursday, December 26, 2024

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾਲਜੀਤ ਸਿੰਘ ਭੁੱਲਰ

Date:

ਚੰਡੀਗੜ੍ਹ, 5 ਅਗਸਤ:

LALJIT SINGH BHULLAR ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਹਰ ਪਿੰਡ ਵਿੱਚ ਯਾਦਗਾਰਾਂ ਬਣਾ ਕੇ ਉਨ੍ਹਾਂ ਨੂੰ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ। ਉਨ੍ਹਾਂ ਦੱਸਿਆ ਕਿ 9 ਤੋਂ 30 ਅਗਸਤ ਤੱਕ ਚੱਲਣ ਵਾਲੀ ‘‘ਮੇਰੀ ਮਿੱਟੀ-ਮੇਰਾ ਦੇਸ਼” ਮੁਹਿੰਮ ਤਹਿਤ ਪਿੰਡ ਪੱਧਰ ਤੋਂ ਲੈ ਕੇ ਦਿੱਲੀ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਤੇ ਯੁਵਾ ਮਾਮਲੇ ਵਿਭਾਗ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਦੀ ਸਮਾਪਤੀ ਵਜੋਂ ਦੇਸ਼-ਵਿਆਪੀ ‘ਮੇਰੀ ਮਿੱਟੀ-ਮੇਰਾ ਦੇਸ਼’ ਮੁਹਿੰਮ ਉਲੀਕੀ ਜਾ ਰਹੀ ਹੈ ਜਿਸ ਤਹਿਤ ਦੇਸ਼ ਲਈ ਆਪਾ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ, ਡਿਊਟੀ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਸੁਰੱਖਿਆ ਕਰਮੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਸੂਬੇ ਦੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

READ ALSO : ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 9 ਅਗਸਤ ਤੋਂ 15 ਅਗਸਤ ਤੱਕ ਪੰਚਾਇਤ ਤੇ ਪਿੰਡ ਪੱਧਰ ‘ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਹਰੇਕ ਪਿੰਡ ਦੇ ਸ਼ਹੀਦਾਂ ਅਤੇ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਲਈ ਯਾਦਗਾਰਾਂ ਬਣਾਈਆਂ ਜਾਣਗੀਆਂ, ਜਿੱਥੇ ਪਿੰਡ ਦੇ ਸਾਰੇ ਮਹਾਨ ਯੋਧਿਆਂ ਦੇ ਨਾਮ ਉਕਰੇ ਜਾਣਗੇ। ਇਸ ਦੇ ਨਾਲ ਹੀ ਪੰਚਾਇਤਾਂ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਵਾਰਸਾਂ, ਰੱਖਿਆ ਸੇਵਾਵਾਂ, ਸੀ.ਏ.ਪੀ.ਐਫ. ਤੇ ਸੂਬਾ ਪੁਲਿਸ ਦੇ ਸੇਵਾ-ਮੁਕਤ ਜਵਾਨਾਂ ਤੇ ਬਹਾਦਰਾਂ ਯੋਧਿਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਸਮਾਰੋਹ ਕਰਵਾਏ ਜਾਣਗੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਪਿੰਡ ਵਾਸੀ ਆਪਣੇ ਪਿੰਡ ਦੀ ਮਿੱਟੀ ਹੱਥਾਂ ਵਿੱਚ ਲੈ ਕੇ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚ 75 ਬੂਟੇ ਲਗਾਏ ਜਾਣਗੇ। ਲੋਕ ਆਪਣੇ ਹੱਥਾਂ ਵਿੱਚ ਮਿੱਟੀ ਲੈ ਕੇ ਸਹੁੰ ਚੁੱਕਦੇ ਹੋਏ ਸੈਲਫੀ ਲੈਣਗੇ ਅਤੇ ਇਸ ਨੂੰ ਸਮਰਪਿਤ ਵੈੱਬਸਾਈਟ ‘ਤੇ ਅਪਲੋਡ ਕਰਨਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰੇਕ ਪੰਚਾਇਤ/ਪਿੰਡ ਤੋਂ ਇਕੱਤਰ ਕੀਤੀ ਗਈ ਮਿੱਟੀ ਨੂੰ ਨੌਜਵਾਨ ਵਲੰਟੀਅਰਾਂ ਅਤੇ ਹੋਰ ਵਿਅਕਤੀਆਂ ਵੱਲੋਂ ਬਲਾਕ ਪੱਧਰ ਤੱਕ ਲਿਜਾਇਆ ਜਾਵੇਗਾ। ਬਲਾਕ ਪੱਧਰ ਤੋਂ ਸਾਰੀਆਂ ਪੰਚਾਇਤਾਂ/ਪਿੰਡਾਂ ਦੀ ਮਿੱਟੀ ਵਾਲੇ ਕਲਸ਼ਾਂ ਨੂੰ ਕੌਮੀ ਰਾਜਧਾਨੀ ਵਿਖੇ ਲਿਜਾਇਆ ਜਾਵੇਗਾ। LALJIT SINGH BHULLAR

ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਦਿੱਲੀ ਦੇ ਕਰਤੱਵ ਪੱਥ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿੱਥੇ ਦੇਸ਼ ਭਰ ਵਿੱਚੋਂ ਲਿਆਂਦੀ ਗਈ ਮਿੱਟੀ ਨਾਲ ਇੱਕ ਯਾਦਗਾਰ ਬਣਾਈ ਜਾਵੇਗੀ ਅਤੇ ਵਿਲੱਖਣ ਬਗੀਚਾ ਤਿਆਰ ਕੀਤਾ ਜਾਵੇਗਾ ਅਤੇ ਇਸ ਬਗੀਚੇ ਵਿੱਚ ਦੇਸੀ ਬੂਟੇ ਲਗਾਏ ਜਾਣਗੇ। LALJIT SINGH BHULLAR

Share post:

Subscribe

spot_imgspot_img

Popular

More like this
Related

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 26 ਦਸੰਬਰ 2024 (      )-- ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ...