Wednesday, January 8, 2025

ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ

Date:

ਚੰਡੀਗੜ੍ਹ, 25 ਅਕਤੂਬਰ:

Laljit Singh Bhullar ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ ਸ਼ਾਮਲ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਰੋਕਣ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਨਿਸਟਰ ਫ਼ਲਾਇੰਗ ਸਕੁਐਡ ਦਾ ਗਠਨ 16 ਮਈ, 2023 ਨੂੰ ਕੀਤਾ ਗਿਆ ਸੀ ਅਤੇ ਇਸ ਅਰਸੇ ਦੌਰਾਨ ਚੈਕਿੰਗ ਟੀਮ ਦੀ ਵਧੀਆ ਕਾਰਗੁਜ਼ਾਰੀ ਨਾਲ ਜਨਤਕ ਬੱਸ ਸੇਵਾ ਵਿੱਚ ਬਹੁਤ ਸੁਧਾਰ ਵੇਖਣ ਨੂੰ ਮਿਲਿਆ ਹੈ।

READ ALSO : ਕਿਸਾਨਾਂ ਨੂੰ ਬਗੈਰ ਅੱਗ ਲਾਏ ਸੁਪਰ ਸੀਡਰ ਤੇ ਹੈਪੀ ਸੀਡਰ ਨਾਲ ਹੀ ਕਣਕ ਦੀ ਬਿਜਾਈ ਕਰਨ ਦੀ ਅਪੀਲ

ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਹੁਣ ਤੱਕ ਕੁੱਲ 119 ਮਾਮਲੇ ਵਿਭਾਗ ਨੂੰ ਰਿਪੋਰਟ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੰਡਕਟਰਾਂ ਵੱਲੋਂ ਟਿਕਟ ਰਾਸ਼ੀ ਦੇ ਗ਼ਬਨ ਦੇ 22 ਮਾਮਲੇ ਅਤੇ ਡਰਾਈਵਰਾਂ ਵੱਲੋਂ ਬੱਸਾਂ ਵਿੱਚੋਂ ਡੀਜ਼ਲ ਚੋਰੀ ਦੇ 9 ਮਾਮਲੇ ਸ਼ਾਮਲ ਹਨ ਜਦਕਿ ਵਿਭਾਗ ਨੂੰ ਜਾਣਬੁੱਝ ਕੇ ਵਿੱਤੀ ਨੁਕਸਾਨ ਪਹੁੰਚਾਉਣ ਦੇ 2 ਮਾਮਲੇ ਫ਼ਲਾਇੰਗ ਸਕੁਐਡ ਨੇ ਫੜੇ ਹਨ। ਇਸੇ ਤਰ੍ਹਾਂ ਨਿਰਧਾਰਤ ਰੂਟ ਦੀ ਬਜਾਏ ਪੁੱਲ ਉਪਰੋਂ ਬੱਸ ਲੈ ਜਾਣ ਦੇ 44 ਮਾਮਲੇ ਅਤੇ ਸ਼ਹਿਰ ਦੀ ਬਜਾਏ ਬਾਈਪਾਸ ਤੋਂ ਬੱਸ ਲੈ ਜਾਣ ਦੇ 22 ਮਾਮਲੇ ਰਿਪੋਰਟ ਕੀਤੇ ਗਏ ਹਨ। ਇਸ ਤੋਂ ਇਲਾਵਾ ਬੱਸ ਚਲਾਉਣ ਸਮੇਂ ਡਰਾਈਵਰ ਵੱਲੋਂ ਮੋਬਾਈਲ ਵਰਤਣ, ਅਣ-ਅਧਿਕਾਰਤ ਢਾਬੇ ‘ਤੇ ਬੱਸ ਰੋਕਣ, ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਅਤੇ ਬੱਸ ਨੂੰ ਬਿਲਕੁਲ ਖ਼ਾਲੀ ਲੈ ਕੇ ਜਾਣ ਦਾ ਇੱਕ-ਇੱਕ ਮਾਮਲਾ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 16 ਮਾਮਲਿਆਂ ਵਿੱਚ ਸਵਾਰੀਆਂ ਨੂੰ ਦੱਸ ਗੁਣਾਂ ਜੁਰਮਾਨੇ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਦੋਸ਼ੀ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਦੱਸ ਦੇਈਏ ਕਿ ਮਨਿਸਟਰ ਫ਼ਲਾਇੰਗ ਸਕੁਐਡ ਨੂੰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ ‘ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ ਹੈ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ। Laljit Singh Bhullar

ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਸ੍ਰੀ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਸ੍ਰੀ ਮਦਨ ਲਾਲ (ਐਸ.ਐਸ), ਸ੍ਰੀ ਰਾਮੇਸ਼ ਕੁਮਾਰ (ਇੰਸਪੈਕਟਰ), ਸ੍ਰੀ ਸੁਖਵਿੰਦਰ ਸਿੰਘ (ਇੰਸਪੈਕਟਰ), ਸ੍ਰੀ ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਅਤੇ ਸ੍ਰੀ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ। Laljit Singh Bhullar

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...