ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਮਈ: ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ  ਪਦਮ ਸ੍ਰੀ ਸ. ਸੁਰਜੀਤ ਪਾਤਰ ਦੇ  ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ.ਬੈਂਸ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਦੇ ਬੇਵਕਤੀ ਤੁਰ ਜਾਣ ਨਾਲ ਉਨ੍ਹਾਂ ਨੂੰ […]

ਚੰਡੀਗੜ੍ਹ, 11 ਮਈ:

ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ  ਪਦਮ ਸ੍ਰੀ ਸ. ਸੁਰਜੀਤ ਪਾਤਰ ਦੇ  ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ.ਬੈਂਸ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਦੇ ਬੇਵਕਤੀ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ ਜ਼ੋ ਕਦੀ ਵੀ ਪੂਰਾ ਨਹੀਂ ਹੋਣਾ। 

 ਸ.ਬੈਂਸ ਨੇ ਕਿਹਾ ਕਿ ਸ.ਪਾਤਰ ਦੀ ਨਿਮਰਤਾ ,ਹਲੀਮੀ, ਮਿੱਠ ਬੋਲੜੀ ਸ਼ਖ਼ਸੀਅਤ ਤੋਂ ਮੈਂ ਆਪਣੇ ਬਚਪਨ  ਦੇ ਦਿਨਾਂ ਤੋਂ ਹੀ ਬਹੁਤ ਪ੍ਰਭਾਵਿਤ ਰਿਹਾ ਹੈ ਅਤੇ ਉਨ੍ਹਾਂ ਨੇ ਮੇਰੇ ਜੀਵਨ ਨੂੰ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਹੈ।

 ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਭਾਸ਼ਾ ਮੰਤਰੀ ਪੰਜਾਬ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ