ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ SHO ‘ਤੇ ਭੜਕੇ ਪਿਤਾ ਬਲਕੌਰ ਸਿੰਘ, ਪੁਲਿਸ ਅਧਿਕਾਰੀ ਨੇ ਮੰਗੀ ਮਾਫ਼ੀ

Late Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ SHO ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਸੀ। ਇਸ ਵੀਡੀਓ ਨੂੰ ਦੇਖ ਪ੍ਰਸ਼ੰਸਕ ਵੀ SHO ਨੂੰ ਗਾਲ੍ਹਾਂ ਕੱਢ ਰਹੇ ਸੀ। ਜਿਸ ਤੋਂ ਬਾਅਦ ਲਗਾਤਾਰ ਪੁਲਿਸ ਅਧਿਕਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਹਾਲਾਤਾਂ ਨੂੰ ਦੇਖਦੇ ਹੋਏ ਹੁਣ SHO ਭੂਸ਼ਣ ਕੁਮਾਰ ਦੇ ਵਲੋਂ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਆਪਣੀ ਗਲਤੀ ਲਈ ਮਾਫ਼ੀ ਮੰਗੀ, ਜਿਨ੍ਹਾਂ ਦਾ ਕਹਿਣਾ ਹੈ ਕ ਮੇਰਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਕਸਦ ਨਹੀਂ ਸੀ।

ਇਹ ਵੀ ਪੜ੍ਹੋ : ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ

ਹਾਲਾਂਕਿ ਜਦੋਂ ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕੋਲ ਪੁੱਜੀ ਤਾਂ ਉਹ ਵੀ ਗੁੱਸੇ ਵਿੱਚ ਭੜਕ ਉੱਠੇ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਟਵਿੱਟਰ ਉੱਪਰ ਵੀਡੀਓ ਸ਼ੇਅਰ ਕਰ ਇਤਰਾਜ਼ ਜਤਾਇਆ ਹੈ।ਦਰਅਸਲ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਪਰ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, Late Sidhu Moosewala:

ਇੱਕ ਪੁਲਿਸ ਅਫਸਰ ਮੇਰੇ ਬੇਟੇ ਨੂੰ ਅੱਤਵਾਦੀ ਕਿਵੇਂ ਕਹਿ ਸਕਦਾ ਹੈ? ਉਹ ਵਿਸ਼ਵ ਪ੍ਰਸਿੱਧ ਕਲਾਕਾਰ ਸੀ। ਜੇਕਰ ਅਫਸਰ ਨੂੰ ਨਹੀਂ ਪਤਾ ਕਿ ਇਹ ਕਿਸਦੀ ਫੋਟੋ ਹੈ ਤਾਂ ਉਹ ਬਦਨਾਮ ਕਿਵੇਂ ਕਰ ਸਕਦਾ ਹੈ @iSidhuMooseWala ਜਿਸ ਨੇ ਅਸਲ ਵਿੱਚ ਵਿਸ਼ਵ ਮੰਚ ‘ਤੇ ਭਾਰਤ ਨੂੰ ਬਹੁਤ ਕੁਝ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਝਾਰਖੰਡ ਪੁਲਿਸ ਨੂੰ ਲਿਖਤੀ ਰੂਪ ਵਿੱਚ ਮਾਫ਼ੀ ਮੰਗਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਸੀਐਮ ਮਾਨ ਨੂੰ ਇਹ ਅਪੀਲ ਕੀਤੀ ਹੈ। Late Sidhu Moosewala:

[wpadcenter_ad id='4448' align='none']