ਮਰਹੂਮ ਸਿੱਧੂ ਮੂਸੇਵਾਲਾ ਦੀਆਂ ਅਣਦੇਖੀਆਂ ਤਸਵੀਰਾਂ, ਕੁਝ ਹੀ ਘੰਟਿਆਂ ‘ਬਣਾਇਆ ਇਹ ਵੱਡਾ ਰਿਕਾਰਡ…

Late Sidhu Moosewala

Late Sidhu Moosewala

 ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 2 ਸਾਲ ਹੋਣ ਵਾਲੇ ਹਨ। ਹਾਲ ਹੀ ਸਿੱਧੂ ਮੂਸੇਵਾਲਾ ਦੇ ਅਕਾਊਂਟ ਤੋਂ ਉਸ ਦੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਆਪਣੇ ਮਨਪਸੰਦ ਟਰੈਕਟਰ ‘ਤੇ ਬੈਠਾ ਨਜ਼ਰ ਆ ਰਿਹਾ ਹੈ। ਟਰੈਕਟਰ ‘ਤੇ ਲਿਖਿਆ ਹੋਇਆ ਹੈ ‘ਹੈ ਕੋਈ ਹੋਰ?’  

ਸਿੱਧੂ ਮੂਸੇਵਾਲਾ ਦੀਆਂ ਇਨ੍ਹਾਂ ਤਸਵੀਰਾਂ ਨੇ ਥੋੜ੍ਹੇ ਘੰਟਿਆਂ ‘ਚ ਰਿਕਾਰਡ ਵੀ ਬਣਾ ਲਿਆ। ਜੀ ਹਾਂ, ਮੂਸੇਵਾਲਾ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਜ਼ਿਆਦਾ ਲੋਕ ਲਾਈਕਸ ਕਰ ਚੁੱਕੇ ਹਨ ਅਤੇ ਲੱਖਾਂ ਕੁਮੈਂਟਸ ਆਏ ਹਨ।

ਮੂਸੇਵਾਲਾ ਦੀਆਂ ਇਹ ਤਸਵੀਰਾਂ ਦੇ ਨਾਲ ਕੈਪਸ਼ਨ ਲਿਖੀ ਗਈ ‘ਜਸਟਿਸ ਫਾਰ ਸਿੱਧੂ ਮੂਸੇਵਾਲਾ‘।  ਮੂਸੇਵਾਲਾ ਦੇ ਨਾਂ ਨੂੰ ਜ਼ਿੰਦਾ ਰੱਖਣ ਲਈ ਪਿਤਾ ਬਲਕੌਰ ਸਿੰਘ ਸਿੱਧੂ ਤੇ ਮਾਂ ਚਰਨ ਕੌਰ ਸਮੇਂ-ਸਮੇਂ ‘ਤੇ ਉਨ੍ਹਾਂ ਦੇ ਗਾਣੇ ਰਿਲੀਜ਼ ਕਰਦੇ ਰਹਿੰਦੇ ਹਨ।  

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਹਾਲੇ ਤੱਕ ਵੀ ਇਨਸਾਫ ਨਹੀਂ ਮਿਲਿਆ। ਮੂਸੇਵਾਲਾ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਹਾਲੇ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ। 

READ ALSO:ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ 

Late Sidhu Moosewala

[wpadcenter_ad id='4448' align='none']