ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੀ ਸਿਹਤ ਵਿਗੜ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮਿਲੀ ਹੈ ਕਿ ਲਾਰੈਂਸ ਨੂੰ ਡੇਂਗੂ ਹੋ ਗਿਆ ਹੈ। ਕਈ ਦਿਨਾਂ ਤੋਂ ਲਗਾਤਾਰ ਬੁਖਾਰ ਪਿੱਛੋਂ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਦੇਰ ਰਾਤ ਅਚਾਨਕ ਤਬੀਅਤ ਵਿਗੜਨ ਕਾਰਨ ਉਸ ਨੂੰ ਇੱਥੇ ਤਬਦੀਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲੇ ਦੇ ਕਤਲ ਕੇਸ (sidhu moosewala murder case) ਦੇ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ।