Lawrence Bishnoi Gang
ਜਲੰਧਰ ਪੁਲਿਸ ਤੇ ਲਾਰੈਂਸ ਗੈਂਗ ਦੇ ਕਾਰਕੁਨਾਂ ਵਿਚਾਲੇ ਐਨਕਾਊਂਟਰ ਹੋਇਆ ਹੈ। ਇਹ ਕਾਰਵਾਈ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਦੋ ਬਦਮਾਸ਼ ਜ਼ਖਮੀ ਹੋ ਗਏ। ਮੌਕੇ ਤੋਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 16 ਦੇ ਕਰੀਬ ਕੇਸ ਦਰਜ ਹਨ। ਇਹ ਐਨਕਾਉਂਟਰ ਜਲੰਧਰ ਛਾਉਣੀ ਇਲਾਕੇ ਵਿੱਚ ਹੋਇਆ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ। ਐਨਕਾਉਂਟਰ ਵਾਲੀ ਥਾਂ ਉਪਰ ਪੁਲਿਸ ਕਮਿਸ਼ਨਰ ਖੁਦ ਪਹੁੰਚੇ।
ਹਾਸਲ ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਜਲੰਧਰ ਵਿੱਚ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਦੋਵੇਂ ਧਿਰਾਂ ਵਿਚਾਲੇ ਫਾਇਰਿੰਗ ਵੀ ਹੋਈ। ਇਸ ਸਬੰਧੀ ਪੰਜਾਬੀ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਪੁਲਿਸ ਵੱਲੋਂ ਸ਼ੱਕੀਆਂ ਦਾ ਪਿੱਛਾ ਕਰਨ ਦੌਰਾਨ ਉਨ੍ਹਾਂ ਨੇ ਪੁਲਿਸ ’ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਜਵਾਬੀ ਕਾਰਵਾਈ ਵਿਚ ਗੋਲੀ ਚਲਾਉਂਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Read Also : ਪੰਜਾਬ-ਚੰਡੀਗੜ੍ਹ ‘ਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ‘ਚ ਮੌਸਮ ਦਾ ਹਾਲ
ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਤੇ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਮੌਕੇ ਤੋਂ 3 ਹਥਿਆਰ ਅਤੇ ਕਈ ਕਾਰਤੂਸ ਜ਼ਬਤ ਕੀਤੇ ਗਏ ਹਨ।
Lawrence Bishnoi Gang