ਲਾਰੈਂਸ ਬਿਸ਼ਨੋਈ ਦੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ੀ:  ਛਾਉਣੀ ‘ਚ ਬਦਲੇ ਕੋਰਟ

LAWRENCE BISHOI

17 AUGUST,2023

 LAWRENCE BISHOI ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੇਸ਼ੀ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਨੇ ਦੁਪਹਿਰ 12 ਵਜੇ ਤੱਕ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਉਸ ਨੂੰ ਦੁਪਹਿਰ 2 ਵਜੇ ਦੇ ਕਰੀਬ ਅਦਾਲਤ ਵਿੱਚ ਲਿਆਂਦਾ ਗਿਆ।

ਉਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਹੀਂ ਸਗੋਂ ਕਿਸੇ ਹੋਰ ਕੇਸ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਪੰਜਾਬ ਪੁਲੀਸ ਦੀ ਹਿਰਾਸਤ ਵਿੱਚ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੈਬੀਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।LAWRENCE BISHOI

READ ALSO : ਪ੍ਰਿਯੰਕਾ ਚੋਪੜਾ ਪਤੀ ਨਿਕ ਜੋਨਸ ਦੇ ਕੰਸਰਟ ‘ਚ ਹੋਈ ਭਾਵੁਕ

ਲਾਰੈਂਸ ਬਿਸ਼ਨੋਈ ਨੂੰ ਸੈਕਟਰ-45 ਬੁੜੈਲ ਵਿੱਚ ਸੋਨੂੰ ਸ਼ਾਹ ਕਤਲ ਕੇਸ ਵਿੱਚ ਸਤੰਬਰ 2019 ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੈਬੀਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਤੋਂ ਇਲਾਵਾ ਮਾਮਲੇ ਦੇ ਮੁਲਜ਼ਮਾਂ ਧਰਮਿੰਦਰ ਸਿੰਘ, ਸ਼ੁਭਮਨ ਉਰਫ ਬਿਗਨੀ, ਮਨਜੀਤ ਉਰਫ ਮੋਟਾ, ਅਭਿਸ਼ੇਕ ਉਰਫ ਬੰਟੀ, ਰਾਜੂ ਬਸੋਦੀ ਉਰਫ ਬੰਟੀ, ਰਾਜਨ ਉਰਫ ਜਾਟ ਅਤੇ ਦੀਪਕ ਉਰਫ ਰੰਗਾ ਉਰਫ ਦੀਪੂ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ।LAWRENCE BISHOI