Wednesday, January 15, 2025

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ:  CM ਭਗਵੰਤ ਮਾਨ

Date:

 Leaders neglected development

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ। ਅੱਜ ਇੱਥੇ ਰੇਲਵੇ ਓਵਰਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕ ਸੂਰਬੀਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਧਰਤੀ ਹੈ ਜਿੱਥੇ ਬਹਾਦਰ ਅਤੇ ਮਿਹਨਤੀ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਦੇ ਸਿਆਸੀ ਆਗੂਆਂ ਨੇ ਵੱਕਾਰੀ ਅਹੁਦਿਆਂ ਦਾ ਸੁਖ ਮਾਣਿਆ ਪਰ ਉਨ੍ਹਾਂ ਨੇ ਕਦੇ ਵੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਇੱਥੋਂ ਚੁਣੇ ਜਾਂਦੇ ਰਹੇ ਸਿਆਸਤਦਾਨਾਂ ਨੇ ਇਸ ਖੇਤਰ ਦੇ ਵਿਕਾਸ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤ ਅਤੇ ਰਾਸ਼ਟਰਵਾਦੀ ਪੈਦਾ ਕਰਨ ਵਾਲੇ ਇਸ ਖੇਤਰ ਨੇ ਇਨ੍ਹਾਂ ਹਾਕਮਾਂ ਦੇ ਸ਼ਾਸਨਕਾਲ ਦੌਰਾਨ ਵਿਕਾਸ ਨਹੀਂ ਦੇਖਿਆ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਲੰਮੇ ਸਮੇਂ ਤੋਂ ਸੱਤਾ ‘ਤੇ ਕਾਬਜ਼ ਹੋਣ ਦੇ ਬਾਵਜੂਦ ਇਨ੍ਹਾਂ ਆਗੂਆਂ ਨੇ ਸਰਹੱਦੀ ਖੇਤਰ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦਾ ਵਿਕਾਸ ਕਰਨ ਵੱਲ ਧਿਆਨ ਦਿੱਤਾ। Leaders neglected development

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਦੀ ਕੋਈ ਵਿਚਾਰਧਾਰਾ ਨਹੀਂ ਹੈ ਸਗੋਂ ਇਨ੍ਹਾਂ ਦਾ ਇਕੋ-ਇਕ ਮਨੋਰਥ ਸਿਰਫ਼ ਸੱਤਾ ਵਿੱਚ ਬਣੇ ਰਹਿਣਾ ਹੈ ਅਤੇ ਇਸੇ ਕਰਕੇ ਉਹ ਵਾਰ-ਵਾਰ ਆਪਣੀਆਂ ਵਫ਼ਾਦਾਰੀਆਂ ਬਦਲਦੇ ਰਹਿੰਦੇ ਹਨ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ ਕਿ “ਸਰਹੱਦੀ ਖੇਤਰ ਵਿੱਚ ਸਿਆਸਤਦਾਨਾਂ ਦੇ ਇਕ ਘਰ ਵਿੱਚ ਵੱਖ-ਵੱਖ ਪਾਰਟੀਆਂ ਦੇ ਦੋ ਝੰਡੇ ਹਨ ਕਿਉਂਕਿ ਇਹ ਆਗੂ ਚਾਹੁੰਦੇ ਹਨ ਕਿ ਸੱਤਾ ਦੀ ਵਾਗਡੋਰ ਇਨ੍ਹਾਂ ਦੇ ਹੱਥਾਂ ਵਿੱਚ ਹੀ ਰਹੇ। ਇਨ੍ਹਾਂ ਆਗੂਆਂ ਨੇ ਲੋਕਾਂ ਵੱਲੋਂ ਚੁਣੇ ਜਾਣ ਦੀ ਆਸ ਵਿੱਚ ਨਵੀਆਂ ਅਚਕਨਾਂ ਵੀ ਤਿਆਰ ਕਰਵਾ ਲਈਆਂ ਸਨ ਪਰ ਇਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਕਿਉਂਕਿ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ।” 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਪਲਾਜ਼ੇ ਇਸ ਖੇਤਰ ਦੇ ਆਪਣੇ ਆਪ ਨੂੰ ਵੱਡਾ ਸਿਆਸਤਦਾਨ ਕਹਾਉਂਦੇ ਆਗੂ ਵੱਲੋਂ ਸ਼ੁਰੂ ਕੀਤੇ ਗਏ ਸਨ ਜੋ ਸੂਬੇ ਦੇ ਲੋਕ ਨਿਰਮਾਣ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਦੀ ਸੇਵਾ ਬਜਾਏ ਕਰਨ ਦੀ ਬਜਾਏ ਸਿਰਫ ਖਾਨਾਪੂਰਤੀ ਕੀਤੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਨੇਤਾਵਾਂ ਨੂੰ ਚੁਣਨਾ ਚਾਹੀਦਾ ਹੈ ਜੋ ਉਨ੍ਹਾਂ ਦਾ ਸਾਥ ਦੇਣ ਨਾ ਕਿ ਜੋ ਸਿਰਫ ਸੱਤਾ ਦੇ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ।

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਸੂਬੇ ਵਿੱਚ ਹਰ ਰੋਜ਼ ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਾਈ-ਭਤੀਜਾਵਾਦ ਅਤੇ ਪੱਖਪਾਤ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਪਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਸੂਬੇ ਦੀ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜਿਸ ਨਾਲ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਦੀਆਂ ਲੋੜਾਂ ਪੂਰੀਆਂ ਹੋਣਗੀਆਂ।Leaders neglected development

Share post:

Subscribe

spot_imgspot_img

Popular

More like this
Related

ਹਿਮਾਂਸ਼ੀ ਖੁਰਾਣਾ ਹਸਪਤਾਲ ‘ਚ ਭਰਤੀ ! ਹਸਪਤਾਲ ਦੇ ਬੈੱਡ ‘ਤੇ ਬੈਠ ਮੇਕਅੱਪ ਕਰਦੀ ਆਈ ਨਜ਼ਰ

Himanshi Khurana Hospitalized ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ...

12 ਸਾਲ ਬਾਅਦ ਜੇਲ੍ਹ ‘ਚੋਂ ਬਾਹਰ ਆਇਆ ਆਸਾਰਾਮ, ਸੇਵਾਦਾਰਾ ਨੇ ਕੀਤਾ ਭਰਵਾਂ ਸਵਾਗਤ

Asaram Bapu Jail Release ਰਾਜਸਥਾਨ ਹਾਈ ਕੋਰਟ ਤੋਂ ਬਲਾਤਕਾਰ ਮਾਮਲੇ...