Learn how to get stuck ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨ ਈ. ਡੀ. ਨੇ ਦੋ ਘੰਟਿਆਂ ਦੀ ਪੁੱਛਗਿੱਛ ਮਗਰੋਂ ਗ੍ਰਿਫ਼ਤਾਰ ਕਰ ਲਿਆ। ਅਰਵਿੰਦ ਕੇਜਰੀਵਾਲ ਕੋਲੋਂ ਈ. ਡੀ. ਦੇ ਅਧਿਕਾਰੀ ਲਗਾਤਾਰ ਪੁੱਛਗਿੱਛ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਅਤੇ ਮੋਹਾਲੀ ਵਿਚ ‘ਆਪ’ ਆਗੂਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਰਾਊਜ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਅਤੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ 10 ਦਿਨ ਦੀ ਹਿਰਾਸਤ ‘ਚ ਭੇਜਣ ਦੀ ਅਪੀਲ ਕੀਤੀ। ਆਮ ਆਦਮੀ ਪਾਰਟੀ ਕਨਵੀਨਰ ਨੂੰ ਅਦਾਲਤ ਕੰਪਲੈਕਸ ‘ਚ ਸਖ਼ਤ ਸੁਰੱਖਿਅਤ ਵਿਚਾਲੇ ਦੁਪਹਿਰ ਨੂੰ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਈ.ਡੀ. ਨੇ ਅਦਾਲਤ ਨੂੰ ਕਿਹਾ,”ਅਸੀਂ 10 ਦਿਨ ਦੀ ਰਿਮਾਂਡ ਲਈ ਅਪਲਾਈ ਕੀਤਾ ਹੈ।” ਐਡੀਸ਼ਨਲ ਸਾਲਿਸੀਟਰ ਜਨਰਲ (ਏਐੱਸਜੀ) ਐੱਸ.ਵੀ. ਰਾਜੂ ਏਜੰਸੀ ਵਲੋਂ ਪੈਰਵੀ ਕਰ ਰਹੇ ਹਨ, ਉੱਥੇ ਹੀ ਕੇਜਰੀਵਾਲ ਦਾ ਪੱਖ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਰੱਖ ਰਹੇ ਹਨ। ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਵਲੋਂ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲਏ ਜਾਣ ਦੇ ਤੁਰੰਤ ਬਾਅਦ ਕੇਜਰੀਵਾਲ ਨੂੰ ਹੇਠਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ ਹੇਠਲੀ ਅਦਾਲਤ ‘ਚ ਰਿਮਾਂਡ ਕਾਰਵਾਈ ਨੂੰ ਚੁਣੌਤੀ ਦੇਣਗੇ ਅਤੇ ਫਿਰ ਇਕ ਹੋਰ ਪਟੀਸ਼ਨ ਨਾਲ ਸੁਪਰੀਮ ਕੋਰਟ ‘ਚ ਜਾਣਗੇ। ਆਮ ਆਦਮੀ ਵਾਂਗ ਦਿੱਲੀ ਦੇ ਮੁੱਖ ਮੰਤਰੀ ਨੂੰ ਅਦਾਲਤ ‘ਚ ਲਿਜਾਇਆ ਗਿਆ। ਫਿਲਹਾਲ ‘ਆਪ’ ਵਰਕਰ ਅਦਾਲਤ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।Learn how to get stuck
ਦਰਅਸਲ ਦਿੱਲੀ ਸਰਕਾਰ ਨੇ 17 ਨਵੰਬਰ 2021 ਨੂੰ ਰਾਜ ‘ਚ ਇਕ ਨਵੀਂ ਸ਼ਰਾਬ ਨੀਤੀ ਲਾਗੂ ਕੀਤੀ ਸੀ, ਜਿਸ ਤਹਿਤ ਰਾਸ਼ਟਰੀ ਰਾਜਧਾਨੀ ਵਿੱਚ 32 ਜ਼ੋਨ ਬਣਾਏ ਗਏ ਸਨ ਅਤੇ ਹਰੇਕ ਜ਼ੋਨ ਵਿੱਚ ਵੱਧ ਤੋਂ ਵੱਧ 27 ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਨਵੀਂ ਸ਼ਰਾਬ ਨੀਤੀ ਤਹਿਤ ਦਿੱਲੀ ਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਸ਼ਰਾਬ ਦੀਆਂ 60 ਫ਼ੀਸਦੀ ਦੁਕਾਨਾਂ ਸਰਕਾਰੀ ਅਤੇ 40 ਫ਼ੀਸਦੀ ਪ੍ਰਾਈਵੇਟ ਸਨ।Learn how to get stuck