ਨੌਕਰੀ ਸਮਝਕੇ ਨਹੀਂ ਸਗੋਂ ਸੇਵਾ ਭਾਵ ’ਚ ਰਹਿ ਕੇ ਕੰਮ ਕਰਨ ਸਿੱਖ ਨੌਜਵਾਨ- ਐਡਵੋਕੇਟ ਧਾਮੀ

Learn to work in the spirit of service

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ ਕਰਨ ਵਾਲੇ 37 ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖੀ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧ ਦੀਆਂ ਸੇਵਾਵਾਂ ਲਈ ਤੋਰਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦਿੱਤੇ ਗਏ।Learn to work in the spirit of service

ਇਹ ਸਿੱਖ ਨੌਜਵਾਨ ਪਿਛਲੇ ਲਗਭਗ ਇੱਕ ਸਾਲ ਤੋਂ ਸ਼੍ਰੋਮਣੀ ਕਮੇਟੀ ਨਾਲ ਵਲੰਟੀਅਰ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਸਿੱਖੀ ਪ੍ਰਚਾਰ ਦਾ ਕਾਰਜ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਵਿੱਦਿਆ ਪ੍ਰਾਪਤ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਸਿੱਖੀ ਪ੍ਰਚਾਰ ਲਈ ਵਲੰਟੀਅਰ ਵਜੋਂ ਸੇਵਾਵਾਂ ਦੇਣ ਦਾ ਮੌਕਾ ਦਿੱਤਾ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਿੱਖ ਵਲੰਟੀਅਰਾਂ ਵਿੱਚੋਂ 37 ਨੌਜਵਾਨਾਂ ਦੀ ਕਾਰਜ ਸ਼ਕਤੀ ਤੇ ਸੇਵਾ ਭਾਵ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਸੇਵਾਵਾਂ ਦਾ ਮੌਕਾ ਦਿੱਤਾ ਹੈ। ਇਨ੍ਹਾਂ 37 ਨੌਜਵਾਨਾਂ ਦੀ ਨਿਯੁਕਤੀਆਂ ਕਲਰਕ ਗੁਰਦੁਆਰਾ ਪ੍ਰਬੰਧਨ (6), ਜੋੜੀਵਾਲੇ (11), ਸਹਾਇਕ ਰਾਗੀ ਸਿੰਘ (18) ਅਤੇ ਸਹਾਇਕ ਗ੍ਰੰਥੀ ਸਿੰਘ (2) ਵਜੋਂ ਕੀਤੀਆਂ ਗਈਆਂ ਹਨ।Learn to work in the spirit of service

ਇਹ ਵੀ ਦੱਸਣਯੋਗ ਹੈ ਕਿ ਸਿੱਖ ਨੌਜਵਾਨੀ ਨੂੰ ਧਰਮ ਪ੍ਰਚਾਰ ਦੇ ਖੇਤਰ ਵਿੱਚ ਕਾਰਜ ਕਰਨ ਲਈ ਤਿਆਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਸਿੱਖ ਮਿਸ਼ਨਰੀ ਕਾਲਜ, ਗੁਰਮਤਿ ਵਿਦਿਆਲੇ, ਗੁਰਮਤਿ ਸੰਗੀਤ ਅਕੈਡਮੀਆਂ ਅਤੇ ਗੁਰਦੁਆਰਾ ਪ੍ਰਬੰਧਨ ਨਾਲ ਸਬੰਧਤ ਇੰਸਟੀਟਿਊਟ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸਿੱਖਿਆ ਲੈ ਕੇ ਨੌਜਵਾਨ ਦੇਸ਼ ਵਿਦੇਸ਼ ਅੰਦਰ ਸੇਵਾਵਾਂ ਨਿਭਾਉਂਦੇ ਹਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਭਾਵਨਾ ਨਾਲ ਗੁਰਦੁਆਰਾ ਪ੍ਰਬੰਧ ਕਰਨ ਦੇ ਨਾਲ-ਨਾਲ ਸਿੱਖੀ ਪ੍ਰਚਾਰ ਲਈ ਵੀ ਵੱਡੇ ਕਾਰਜ ਕਰ ਰਹੀ ਹੈ। ਇਸ ਖੇਤਰ ਵਿੱਚ ਲੋੜ ਦੀ ਪੂਰਤੀ ਲਈ ਕਈ ਸਿੱਖ ਸੰਸਥਾਵਾਂ ਕਾਰਜਸ਼ੀਲ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਨੌਜਵਾਨ ਇਨ੍ਹਾਂ ਧਾਰਮਿਕ ਸੰਸਥਾਵਾਂ ਵਿੱਚੋਂ ਸਫ਼ਲ ਕੋਰਸ ਕਰਦੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਉੱਤੇ ਸ਼੍ਰੋਮਣੀ ਕਮੇਟੀ ਵਿੱਚ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ।

aslo read :- ਮੌਸਮ ਨੇ ਇੱਕ ਵਾਰ ਫਿਰ ਤੋਂ ਬਦਲਿਆਂ ਆਪਣਾ ਮਿਜ਼ਾਜ, ਵਿਭਾਗ ਨੇ ਆਉਣ ਵਾਲੇ ਸਮੇਂ ‘ਚ ਜਤਾਈ ਮੀਂਹ ਪੈਣ ਦੀ ਸੰਭਾਵਨਾ

ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਉਹ ਸੰਸਥਾ ਵੱਲੋਂ ਦਿੱਤੀ ਗਈ ਸੇਵਾ ਨੂੰ ਨੌਕਰੀ ਸਮਝ ਕੇ ਨਹੀਂ ਸਗੋਂ ਸੇਵਾ ਭਾਵ ਅਤੇ ਗੁਰੂ ਸਾਹਿਬ ਦੀ ਭੈਅ ਭਾਵਨੀ ਵਿੱਚ ਰਹਿੰਦਿਆਂ ਇਮਾਨਦਾਰੀ ਨਾਲ ਸੇਵਾ ਸਮਝ ਕੇ ਕਾਰਜ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਨੌਜਵਾਨ ਦੇਸ਼ ਕੌਮ ਲਈ ਅਤੇ ਸ਼੍ਰੋਮਣੀ ਕਮੇਟੀ ਲਈ ਆਪਣੀ ਵਫ਼ਾਦਾਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵਲੰਟੀਅਰਾਂ ਦੀ ਸੇਵਾ ਨਿਭਾ ਰਹੇ 30 ਸਿੱਖ ਨੌਜਵਾਨਾਂ ਨੂੰ ਪ੍ਰਚਾਰਕ ਵਜੋਂ ਨਿਯੁਕਤ ਕਰਕੇ ਵੱਖ-ਵੱਖ ਇਲਾਕਿਆਂ ਵਿੱਚ ਸੇਵਾ ਲਈ ਭੇਜਿਆ ਗਿਆ ਹੈ।

[wpadcenter_ad id='4448' align='none']