Wednesday, January 15, 2025

ਛੋਟੇ ਨੇ ਵੱਡੇ ਭਰਾ ਨੂੰ ਦਿੱਤੀ ਅਜਿਹੀ ਮੌਤ ਕਿ ਸੁਣ ਕੰਬ ਜਾਵੇ ਰੂਹ !

Date:

Let the soul tremble

ਬਰਨਾਲਾ ਦੇ ਪਿੰਡ ਸੰਧੂ ਕਲਾਂ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਬਰੇਹਿਮੀ ਨਾਲ ਕਤਲ ਕਰ ਦਿੱਤਾ। ਦੋਵੇਂ ਭਰਾ ਇੱਕੋ ਘਰ ‘ਚ ਰਹਿੰਦੇ ਸਨ, ਦੋਸ਼ੀ ਦਾ ਵਿਆਹ ਨਹੀਂ ਹੋਇਆ ਸੀ ਅਤੇ ਅਕਸਰ ਹੀ ਆਪਣੇ ਭਰਾ ਅਤੇ ਪਰਿਵਾਰ ਨਾਲ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਉਸ ਨੇ ਘਰ ‘ਚ ਹੀ ਪੇਚਕਸ ਮਾਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਬਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਨੇ ਦੋਸ਼ ‘ਤੇ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਥਾਣਾ ਭਦੌੜ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ, ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਜੀਜਾ ਪੂਰਨ ਸਿੰਘ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਘਰ ਹੀ ਰਹਿੰਦਾ ਸੀ। ਉਹ ਕਾਫੀ ਸਮੇਂ ਤੋਂ ਸ਼ਰਾਬ ਪੀਣ ਦਾ ਆਦੀ ਸੀ। ਇਸ ਦੇ ਚੱਲਦੇ ਉਹ ਅਕਸਰ ਸ਼ਰਾਬ ਪੀ ਕੇ ਘਰ ਦੀ ਹਰ ਗੱਲ ਨੂੰ ਲੈ ਕੇ ਲੜਾਈ-ਝਗੜਾ ਕਰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਆਪਣੇ ਭਰਾ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਪਤੀ ਦਾ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।Let the soul tremble

also read :- ‘ਅਸੀਂ 5 ਕਰੋੜ ਲਾ ਕੇ ਡਾਕਟਰ ਬਣੇ, ਮਰੀਜ਼ਾਂ ਤੋਂ ਕਮਿਸ਼ਨ ਖਾਵਾਂਗੇ’, ਬੇਸ਼ਰਮੀ ‘ਤੇ ਉੱਤਰੇ ਡਾਕਟਰ ਦੀ ਇੰਝ ਕੀਤੀ ਅਨਮੋਲ ਕਵਾਤਰਾ ਨੇ ਬੋਲਤੀ ਬੰਦ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਐੱਸਐੱਚਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ ‘ਚ ਹੋਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਰਖਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦੀ ਲਪੇਟ ਵਿਚ ਸੀ, ਇਸ ਬਾਰੇ ਵੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।Let the soul tremble

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...