Liquor has become cheaper in Punjab.
ਗੁਰਦਾਸਪੁਰ ’ਚ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ, ਜੋ ਬੋਤਲ ਸ਼ਰਾਬ ਦੇ ਸ਼ੌਕੀਨਾਂ ਨੂੰ 910 ਰੁਪਏ ਵਿਚ ਮਿਲਦੀ ਸੀ, ਉਸ ਦੀ ਕੀਮਤ ਹੁਣ 600 ਰੁਪਏ ਕਰ ਦਿੱਤੀ ਗਈ ਹੈ। ਹਰੇਕ ਬੋਤਲ ਦੀ ਕੀਮਤ ਘਟਾ ਦਿੱਤੀ ਗਈ ਹੈ ਅਤੇ ਇਸ ਦੀ ਦਰਾਂ ਦੀ ਸੂਚੀ ਸਹੀ ਢੰਗ ਨਾਲ ਲਗਾਈ ਗਈ ਹੈ। ਉਂਝ ਗੁਰਦਾਸਪੁਰ ਜ਼ਿਲ੍ਹੇ ’ਚ ਨਵੀਆਂ ਕੀਮਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ’ਚ ਸ਼ਰਾਬ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ।
ਵਰਨਣਯੋਗ ਹੈ ਕਿ ‘ਜਗ ਬਾਣੀ’ ਨੇ ਆਪਣੇ ਕਾਲਮਾਂ ’ਚ ਇਹ ਮੁੱਦਾ ਉਠਾਇਆ ਸੀ ਕਿ ਗੁਰਦਾਸਪੁਰ ਵਿਚ ਮਹਿੰਗੇ ਭਾਅ ਸ਼ਰਾਬ ਮਿਲ ਰਹੀ ਹੈ। ਜਦੋਂਕਿ ਸ਼ਰਾਬ ਦੇ ਸ਼ੌਕੀਨ ਹਿਮਾਚਲ, ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੋਂ ਸਸਤੀ ਸ਼ਰਾਬ ਲਿਆ ਰਹੇ ਸਨ, ਜਿਸ ਕਾਰਨ ਮੌਜੂਦਾ ਠੇਕੇਦਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਸੀ।Liquor has become cheaper in Punjab.
ਸ਼ਰਾਬ ਦੇ ਠੇਕੇਦਾਰਾਂ ਦਾ ਕਹਿਣਾ ਹੈ ਕਿ ਵਿਭਾਗ ਦੇ ਲਾਇਸੈਂਸ ਠੇਕੇਦਾਰਾਂ ਵੱਲੋਂ ਵਿਭਾਗ ਕੋਲ ਜਮ੍ਹਾਂ ਕਰਵਾਈਆਂ ਗਈਆਂ ਨਿਰਧਾਰਤ ਫੀਸਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਸੀ, ਜਿਸ ਕਾਰਨ ਵਿਕਰੀ ਵਧਾਉਣ ਲਈ ਦਰ ਘਟਾਈ ਗਈ ਹੈ। ਗੁਰਦਾਸਪੁਰ ਦੇ ਠੇਕੇਦਾਰਾਂ ਨੇ ਕਿਹਾ ਕਿ ਹੁਣ ਸ਼ਰਾਬ ਦੇ ਰੇਟ ਘਟਾਏ ਗਏ ਹਨ ਅਤੇ ਸ਼ਰਾਬ ਸਸਤੀ ਕਰ ਦਿੱਤੀ ਗਈ ਹੈ, ਜਿਸ ਨਾਲ ਲੋਕ ਬਾਹਰੋਂ ਸ਼ਰਾਬ ਨਹੀਂ ਖਰੀਦਣਗੇ ਅਤੇ ਨਾਜਾਇਜ਼ ਸ਼ਰਾਬ ਦਾ ਕਾਲਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ’ਤੇ ਵੀ ਸ਼ਿਕੰਜਾ ਕੱਸਿਆ ਜਾ ਸਕੇ।
also read :- ਪ੍ਰਧਾਨ ਮੰਤਰੀ ਮੋਦੀ ਨੇ ਨਿਊਯਾਰਕ ‘ਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ
ਵਰਨਣਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਮੁਕਾਬਲੇ ਪੰਜਾਬ ਦੇ ਕੁਝ ਜ਼ਿਲ੍ਹੇ ਅਜਿਹੇ ਸਨ, ਜਿਥੇ ਸ਼ਰਾਬ ਦੀਆਂ ਕੀਮਤਾਂ ’ਚ ਭਾਰੀ ਅੰਤਰ ਸੀ। ਗੁਰਦਾਸਪੁਰ ’ਚ ਸ਼ਰਾਬ ਮਹਿੰਗੀ ਹੋਣ ਕਾਰਨ ਲੋਕ ਬਾਹਰੋਂ ਸਮੱਗਲਿੰਗ ਕਰਨ ਨੂੰ ਪਹਿਲ ਦੇ ਰਹੇ ਸੀ, ਅਜਿਹੇ ਕਈ ਮਾਮਲਿਆਂ ਵਿਚ ਪੁਲਸ ਅਤੇ ਆਬਕਾਰੀ ਵਿਭਾਗ ਨੇ ਕਾਰਵਾਈ ਵੀ ਕੀਤੀ ਹੈ।Liquor has become cheaper in Punjab.